ਪ੍ਰਾਇਮਰੀ ਅਧਿਆਪਕਾਂ ਨੂੰ ਪੜ੍ਹਾਉਣ ਦੇ ਗੁਰ ਸਿਖਾਏ
ਗੁਰਦਾਸਪੁਰ: ਸਰਕਾਰੀ ਪ੍ਰਾਇਮਰੀ ਅਧਿਆਪਕਾਂ ਦਾ ਬਲਾਕ ਪੱਧਰੀ ਸੈਮੀਨਾਰ ਸਰਕਾਰੀ ਪ੍ਰਾਇਮਰੀ ਸਕੂਲ ਘੁੱਲਾ ਵਿੱਚ ਲਗਾਇਆ ਗਿਆ ਜਿਸ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਪਰਮਜੀਤ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੂੰ ਨਵੀਂ ਸਿੱਖਿਆ ਨੀਤੀ ਅਤੇ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਨੂੰ ਪੜ੍ਹਾਉਣ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਇਆ ਗਿਆ। ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਅਧਿਆਪਕਾਂ ਨੇ ਦੱਸਿਆ ਕਿ ਪ੍ਰਾਇਮਰੀ ਅਧਿਆਪਕਾਂ ਨੂੰ ਪੰਜਾਬੀ, ਗਣਿਤ ਅਤੇ ਅੰਗਰੇਜ਼ੀ ਵਿਸ਼ਿਆਂ ਨੂੰ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅਧਿਆਪਕਾਂ ਨੂੰ ਸਕੂਲਾਂ ਅੰਦਰ ਜਾ ਕੇ ਬੱਚਿਆਂ ਦਾ ਪੱਧਰ ਉੱਚਾ ਚੁੱਕਣ ਲਈ ਨਵੀਆਂ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਰਿਸੋਰਸ ਪਰਸਨ ਕੁਸੁਮ ਕਲੀ, ਰਜਨੀ ਕੁਮਾਰੀ ਤੇ ਸੰਦੀਪ ਸ਼ਰਮਾ ਵੱਲੋਂ ਅਧਿਆਪਕਾਂ ਨੂੰ ਪੜ੍ਹਾਉਣ ਦੀਆਂ ਵਿਧੀਆਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਰੇਣੂ ਬਾਲਾ, ਸੰਤੋਸ਼ ਕੁਮਾਰੀ, ਨੀਰਜ਼ ਸ਼ਰਮਾ, ਕੇਵਲ ਕ੍ਰਿਸ਼ਨ, ਸ਼ਾਮ ਲਾਲ, ਸੰਜੀਵ ਕੁਮਾਰ, ਪਰਮਜੀਤ ਸੈਣੀ, ਜਤਿੰਦਰ ਸਿੰਘ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ ਤੇ ਸਤਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ