ਪ੍ਰਿੰਸੀਪਲ ਅਵਤਾਰ ਸਿੰਘ ਦਾ ਸਨਮਾਨ
ਗੁਰੂਸਰ ਸੁਧਾਰ, ਮੁੱਲਾਂਪੁਰ-ਦਾਖਾ: ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿੱਚ ਸਾਢੇ ਤਿੰਨ ਦਹਾਕਿਆਂ ਤੋਂ ਸਿੱਖਿਆ ਸ਼ਾਸਤਰੀ ਵਜੋਂ ਸੇਵਾਵਾਂ ਨਿਭਾਉਣ ਲਈ ਪ੍ਰਿੰਸੀਪਲ ਡਾ. ਅਵਤਾਰ ਸਿੰਘ ਦਾ ਸਨਮਾਨ ਕਰਦਿਆਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਧੀਰ ਸਿੰਘ ਸੇਖੋਂ, ਉਪ-ਪ੍ਰਧਾਨ ਮਨਜੀਤ ਕੌਰ ਸੇਖੋਂ, ਟਰੱਸਟੀ ਪ੍ਰੋਫੈਸਰ ਆਰ.ਕੇ ਗਰੇਵਾਲ, ਪ੍ਰਿੰਸੀਪਲ ਡਾ. ਐੱਸ.ਐੱਸ ਦਿਉਲ, ਡਾ. ਜਗਮੋਹਨ ਸਿੰਘ ਅਤੇ ਰਵਿੰਦਰ ਲੂਥਰਾ ਨੇ ਕਿਹਾ ਕਿ ਪ੍ਰਿੰਸੀਪਲ ਡਾ. ਅਵਤਾਰ ਸਿੰਘ ਦੀਆਂ ਸੇਵਾਵਾਂ ਲਈ ਸ਼ਲਾਘਾ ਕੀਤੀ। ਪ੍ਰੋਫੈਸਰ ਏ.ਐੱਸ ਵਿਰਕ, ਡਾ. ਪਵਿੱਤਰਪਾਲ ਕੌਰ, ਪ੍ਰੋ. ਬਲਬੀਰ ਕੌਰ, ਹਰਦੇਵ ਸਿੰਘ ਗਰੇਵਾਲ ਅਤੇ ਐੱਸ.ਪੀ. ਸ਼ਰਮਾ ਨੇ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਪੁਰਾਣੇ ਵਿਦਿਆਰਥੀ ਜਗਦੀਸ਼ ਸਿੰਘ ਅਤੇ ਹਰਜਿੰਦਰ ਸਿੰਘ ਨੇ ਉਨ੍ਹਾਂ ਦੇ ਸਿੱਖਿਆ ਪ੍ਰਤੀ ਯੋਗਦਾਨ ਲਈ ਧੰਨਵਾਦ ਕੀਤਾ। ਪ੍ਰਬੰਧਕਾਂ ਵੱਲੋਂ ਪ੍ਰਿੰਸੀਪਲ ਡਾ. ਅਵਤਾਰ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਦੌਰਾਨ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਅਤੇ ਡਾਇਰੈਕਟਰ ਡਾ. ਮਨੂਦੀਪ ਕੌਸ਼ਲ ਨੇ ਵੀ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਪ੍ਰਬੰਧਕ ਕਮੇਟੀ ਨੇ ਡਾ. ਅਵਤਾਰ ਸਿੰਘ ਨੂੰ ਕਾਲਜ ਦਾ ਡਾਇਰੈਕਟਰ ਤੇ ਵਿਧਵਾ ਅਤੇ ਅਨਾਥ ਟਰੱਸਟ ਦਾ ਸਕੱਤਰ ਨਿਯੁਕਤ ਕਰਨ ਦਾ ਐਲਾਨ ਕੀਤਾ। -ਪੱਤਰ ਪ੍ਰੇਰਕ