ਪ੍ਰਿੰਸੀਪਲ ਮੁਕਤਾ ਤ੍ਰੇਹਨ ਨੇ ਅਹੁਦਾ ਸੰਭਾਲਿਆ
05:37 AM Jul 02, 2025 IST
Advertisement
ਅਜਨਾਲਾ: ਚੀਫ ਖਾਲਸਾ ਦੀਵਾਨ ਦੇ ਪ੍ਰਬੰਧ ਹੇਠ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਮੁਕਤਾ ਤ੍ਰੇਹਨ ਨੇ ਬਤੌਰ ਪ੍ਰਿੰਸੀਪਲ ਵਜੋਂ ਚੀਫ ਖਾਲਸਾ ਦੀਵਾਨ ਦੇ ਮੈਂਬਰ ਇੰਚਾਰਜ ਗੁਰਭੇਜ ਸਿੰਘ ਦੀ ਹਾਜ਼ਰੀ ਵਿੱਚ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਮੈਂਬਰ ਇੰਚਾਰਜ ਐਡਵੋਕੇਟ ਇੰਦਰਜੀਤ ਸਿੰਘ ਅੜੀ, ਭਰਪੂਰ ਸਿੰਘ, ਦਰਸ਼ਨ ਸਿੰਘ ਵੱਲੋਂ ਪ੍ਰਿੰਸੀਪਲ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਤ੍ਰੇਹਨ ਨੇ ਕਿਹਾ ਕਿ ਉਹ ਬੱਚਿਆਂ ਦੀ ਪੜ੍ਹਾਈ ਅਤੇ ਸਰਬਪੱਖੀ ਵਿਕਾਸ ਕਾਰਜਾਂ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸੀਨੀਅਰ ਅਧਿਆਪਕ ਜੁਗਰਾਜ ਸਿੰਘ ਰਿਆੜ, ਅਵਤਾਰ ਸਿੰਘ, ਅਮਨਦੀਪ ਸਿੰਘ ਨੇਗੀ, ਸ਼ੇਰ ਬਹਾਦਰ, ਰਾਜਬੀਰ ਕੌਰ, ਰਾਜਿੰਦਰ ਕੌਰ, ਹਰਿੰਦਰ ਕੌਰ, ਗੁਰਪ੍ਰੀਤ ਕੌਰ, ਕਵਲਜੀਤ ਕੌਰ ਤੇ ਪੂਜਾ ਕੁਮਾਰੀ ਆਦਿ ਹਾਜ਼ਰ ਸਨ।
Advertisement
Advertisement
Advertisement
Advertisement