ਪ੍ਰਿੰਸੀਪਲ ਸਮਨਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ
05:09 AM Jul 04, 2025 IST
Advertisement
ਭਾਈ ਰੂਪਾ: ਬਾਬਾ ਮਨੀ ਸਿੰਘ ਸਕੂਲ ਦੁੱਲੇਵਾਲਾ ਵਿੱਚ ਸਮਨਪ੍ਰੀਤ ਸਿੰਘ ਨੇ ਬਤੌਰ ਪ੍ਰਿੰਸੀਪਲ ਅਹੁਦਾ ਸੰਭਾਲਿਆ ਲਿਆ ਹੈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ, ਮੈਂਬਰ ਤੇ ਸਟਾਫ ਮੈਂਬਰ ਹਾਜ਼ਰ ਸਨ। ਸਕੂਲ ਕਮੇਟੀ ਤੇ ਸਟਾਫ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ ਗਿਆ। ਪ੍ਰਿੰਸੀਪਲ ਸਮਨਪ੍ਰੀਤ ਸਿੰਘ ਨੇ ਕਿਹਾ ਕਿ ਉਹ ਪ੍ਰਬੰਧਕ ਕਮੇਟੀ ਤੇ ਸਟਾਫ ਨਾਲ ਮਿਲ ਕੇ ਸਕੂਲ ਦੀ ਬੇਹਤਰੀ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਕਮੇਟੀ ਪ੍ਰਧਾਨ ਕਰਨੈਲ ਸਿੰਘ ਖ਼ਾਲਸਾ, ਚੇਅਰਮੈਨ ਜਗਸੀਰ ਸਿੰਘ ਧਾਲੀਵਾਲ, ਖਜ਼ਾਨਚੀ ਹਰਿੰਦਰ ਸਿੰਘ ਢਿੱਲੋਂ, ਸਾਬਕਾ ਸਰਪੰਚ ਗੁਰਤੇਜ ਸਿੰਘ ਤੇਜੀ ਢਿੱਲੋਂ, ਗੁਰਬਾਜ਼ ਸਿੰਘ, ਫ਼ਤਹਿ ਸਿੰਘ, ਸਵਰਾਜ ਸਿੰਘ ਅਤੇ ਅਰਜਨ ਸਿੰਘ ਧਾਲੀਵਾਲ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
Advertisement