ਪੱਤਰ ਪ੍ਰੇਰਕਲਹਿਰਾਗਾਗਾ, 4 ਜੁਲਾਈਮੂਨਕ ਪੁਲੀਸ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਕੇਸ ਦਰਜ ਕਰਦਿਆਂ ਵਿਆਹੁਤਾ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਨੇੜਲੇ ਪਿੰਡ ਬਲਰਾ ਵਿੱਚ ਮਹਿਲਾ ਨੇ ਨਾਜਾਇਜ਼ ਸਬੰਧਾਂ ਵਿੱਚ ਰੁਕਾਵਟ ਬਣਦੇ ਆਪਣੇ ਪਤੀ ਦਾ ਕਤਲ ਕਰਕੇ ਸਸਕਾਰ ਕਰਵਾ ਦਿੱਤਾ ਸੀ। ਮ੍ਰਿਤਕ ਦੇ ਭਰਾ ਪ੍ਰਗਟ ਸਿੰਘ ਨੇ ਜਦੋਂ ਕੁਝ ਦਿਨਾਂ ਬਾਅਦ ਸੀਸੀਟੀਵੀ ਫੁਟੇਜ਼ ਦੇਖੀ ਤਾਂ ਪਤਾ ਲੱਗਿਆ ਕਿ ਜਗਸੀਰ ਸਿੰਘ ਮਰਿਆ ਨਹੀਂ ਸੀ, ਉਸ ਦਾ ਕਤਲ ਕੀਤਾ ਗਿਆ ਸੀ।ਡੀਐੱਸਪੀ ਗੁਰਿੰਦਰ ਸਿੰਘ ਬੱਲ ਨੇ ਦੱਸਿਆ ਕਿ ਇਹ ਘਟਨਾ ਕੁਝ ਦਿਨ ਪੁਰਾਣੀ ਹੈ, ਮ੍ਰਿਤਕ ਜਗਸੀਰ ਸਿੰਘ ਦਾ ਸਸਕਾਰ ਕਰ ਦਿੱਤਾ ਗਿਆ ਕਿਉਂਕਿ ਉਦੋਂ ਕਿਸੇ ਨੂੰ ਸ਼ੱਕ ਨਹੀਂ ਸੀ। ਜਦੋਂ ਕੁਝ ਦਿਨਾਂ ਬਾਅਦ ਸੀਸੀਟੀਵੀ ਫੁਟੇਜ ਮਿਲੀ ਤਾਂ ਇਹ ਖੁਲਾਸਾ ਹੋਇਆ ਕਿ ਘਟਨਾ ਵਾਲੀ ਰਾਤ, ਪਤਨੀ ਅਤੇ ਉਸ ਦੇ ਪ੍ਰੇਮੀ ਨੇ ਜਗਸੀਰ ਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ ਸੀ। ਮੁਲਜ਼ਮ ਪ੍ਰੇਮੀ ਜਗਸੀਰ ਸਿੰਘ ਦੀ ਮਾਸੀ ਦਾ ਪੁੱਤਰ ਹੈ।ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ ਜਗਸੀਰ ਦੀ ਪਤਨੀ ਦੇ ਪਤੀ ਦੀ ਆਪਣੀ ਮਾਸੀ ਦੇ ਪੁੱਤਰ ਨਾਲ ਨਾਜਾਇਜ਼ ਸਬੰਧ ਸਨ। ਉਹ ਆਪਣੇ ਪ੍ਰੇਮੀ ਨਾਲ ਵਿਆਹ ਕਰਨਾ ਚਾਹੁੰਦੀ ਸੀ ਅਤੇ ਉਸ ਦਾ ਪਤੀ ਉਨ੍ਹਾਂ ਦੇ ਨਾਜਾਇਜ਼ ਸਬੰਧਾਂ ਵਿੱਚ ਰੁਕਾਵਟ ਸੀ। ਉਸ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਉਸ ਨੂੰ ਮਾਰ ਦਿੱਤਾ। ਪੁਲੀਸ ਨੇ ਹਰਪ੍ਰੀਤ ਕੌਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਜਿਥੋਂ ਅਦਾਲਤ ਨੇ ਚਾਰ ਦਿਨ ਦੇ ਰਿਮਾਂਡ ’ਤੇ ਭੇਜਿਆ ਗਿਆ। ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ।