ਜਲੰਧਰ: ਜ਼ਿਲ੍ਹਾ ਕਾਂਗਰਸ ਦੇ ਯੂਥ ਆਗੂ ਹਨੀ ਜੋਸ਼ੀ ਜੰਡੂ ਸਿੰਘਾ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜ਼ਿਲ੍ਹਾ ਜਲੰਧਰ ਦਿਹਾਤੀ ਤੇ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ। ਇਸ ਮੌਕੇ ਹਨੀ ਜੋਸ਼ੀ ਨੇ ਪਾਰਟੀ ਦੀ ਸੀਨੀਅਰ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਹਿ ਇੰਚਾਰਜ ਰਵਿੰਦਰ ਡਾਲਵੀ, ਡਾ. ਸੁਨੀਲ ਪਵਾਰ, ਗਗਨਦੀਪ ਸਿੰਘ ਬੌਬੀ ਤੇ ਮੌਂਟੀ ਸਹਿਗਲ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ