ਪਾਤੜਾਂ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਗਠਿਤ ਕੀਤੇ ਗਏ ਯੂਥ ਡਿਵੈੱਲਪਮੈਂਟ ਬੋਰਡ ਦਾ ਡਾਇਰੈਕਟਰ ਬਣਨ ’ਤੇ ਹਲਕਾ ਸ਼ੁਤਰਾਣਾ ਦੇ ਪਿੰਡ ਮੌਲਵੀਵਾਲਾ ਦੇ ਨੌਜਵਾਨ ਆਗੂ ਨਵਲਦੀਪ ਸਿੰਘ ਮੌਲਵੀਵਾਲਾ ਦਾ ਪਿੰਡ ਦੀ ਪੰਚਾਇਤ ਨੇ ਸਰਪੰਚ ਤਲਵਿੰਦਰ ਸਿੰਘ ਮਨੇਸ ਅਤੇ ਮੈਂਬਰ ਪੰਚਾਇਤ ਬਲਵੰਤ ਸਿੰਘ ਸੰਧੂ ਦੀ ਅਗਵਾਈ ਵਿੱਚ ਸਨਮਾਨ ਕੀਤਾ ਹੈ। ਸਰਪੰਚ ਤਲਵਿੰਦਰ ਸਿੰਘ ਮਨੇਸ਼ ਨੇ ਦੱਸਿਆ ਕਿ ਨਵਲਦੀਪ ਸਿੰਘ ਉਨਾਂ ਦੇ ਪਿੰਡ ਦਾ ਹੋਣਹਾਰ ਨੌਜਵਾਨ ਜੋ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਦੇ ਹਿੱਤਾਂ ਦੀ ਲੜਾਈ ਲੜਦਾ ਆ ਰਿਹਾ ਹੈ। ਨਵ ਨਿਯੁਕਤ ਡਾਇਰੈਕਟਰ ਨਵਲਦੀਪ ਸਿੰਘ ਮੌਲਵੀਵਾਲਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਸਮੇਤ ਸਮੁੱਚੀ ਆਪ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਨੌਜਵਾਨ ਵਰਗ ਦੀ ਬਿਹਤਰੀ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਗੁਰਚਰਨ ਸਿੰਘ ਸਾਰਨਕੇ, ਭੁਪਿੰਦਰ ਸਿੰਘ, ਨਰਿੰਦਰਪਾਲ ਸਿੰਘ, ਮਹਿਲ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ। -ਪੱਤਰ ਪ੍ਰੇਰਕ