ਮੁਕੰਦ ਸਿੰਘ ਚੀਮਾਸੰਦੌੜ, 6 ਜੂਨਸਿਵਲ ਸਰਜਨ ਮਾਲੇਰਕੋਟਲਾ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀਐੱਸ ਭਿੰਡਰ ਦੀ ਅਗਵਾਈ ਹੇਠ ਪੰਛੀ ਪਿਆਰੇ ਮੁਹਿੰਮ ਤਹਿਤ ਮੁੱਢਲਾ ਸਿਹਤ ਕੇਂਦਰ ਫਤਿਹਗੜ੍ਹ ਪੰਜਗਰਾਈਆਂ ਵਿੱਚ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਦੌਰਾਨ ਪੰਛੀ ਪਿਆਰੇ ਮੁਹਿੰਮ ਤਹਿਤ 13ਵੇਂ ਮਿਨੀ ਜੰਗਲ ਲਗਾਉਣ ਦੀ ਸ਼ੁਰੂਆਤ ਬੂਟੇ ਲਗਾ ਕੇ ਕੀਤੀ ਗਈ। ਐੱਸਐੱਮਓ ਡਾ. ਜੀਐੱਸ ਭਿੰਡਰ ਨੇ ਕਿਹਾ ਕਿ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਦਿਆਂ ਪਲਾਸਟਿਕ ਦੀ ਖਪਤ ਨੂੰ ਘਟਾਉਣਾ ਚਾਹੀਦਾ ਹੈ। ਇਸ ਮੌਕੇ ਛਾਂਦਾਰ ਰੁੱਖਾਂ ਦੇ ਬੂਟੇ ਲਗਾਉਂਦਿਆਂ ਪੰਛੀ ਪਿਆਰੇ ਮੁਹਿੰਮ ਦੇ ਸੰਚਾਲਕ ਰਾਜੇਸ਼ ਰਿਖੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਹੁਣ ਤੱਕ 12 ਮਿਨੀ ਜੰਗਲ ਲਗਾਏ ਜਾ ਚੁੱਕੇ ਹਨ। ਇਸ ਮੌਕੇ ਜ਼ਿਲ੍ਹਾ ਟੀਬੀ ਅਫ਼ਸਰ ਡਾ. ਅਵੀ ਗਰਗ, ਸੀਨੀਅਰ ਸਹਾਇਕ ਬਲਵਿੰਦਰ ਸਿੰਘ, ਸੀਨੀਅਰ ਸਹਾਇਕ ਕਿਰਨਜੀਤ ਕੌਰ, ਜੂਨੀਅਰ ਸਹਾਇਕ ਅਮਨਦੀਪ ਸਿੰਘ, ਬਲਾਕ ਐਜੂਕੇਟਰ ਹਰਪ੍ਰੀਤ ਕੌਰ, ਬਲਾਕ ਐਜੂਕੇਟਰ ਜਗਸੀਰ ਸਿੰਘ, ਸਤਿੰਦਰ ਸਿੰਘ, ਗੁਲਜ਼ਾਰ ਖਾਨ, ਪਰਮਿੰਦਰ ਕੌਰ, ਕਮਲਜੀਤ ਕੌਰ, ਗੁਰਮੀਤ ਕੌਰ, ਨਵਜੋਤ ਕੌਰ ਰੇਡੀਓਗ੍ਰਾਫਰ, ਕੁਲਦੀਪ ਸਿੰਘ, ਪ੍ਰਵੀਨ, ਗੁਰਪ੍ਰੀਤ ਸਿੰਘ, ਤੇਜਿੰਦਰ ਸਿੰਘ, ਬੂਟਾ ਸਿੰਘ, ਸਿਕੰਦਰ ਸਿੰਘ, ਸ਼ਿੰਗਾਰਾ ਸਿੰਘ, ਮਨਦੀਪ ਕੌਰ ਆਸ਼ਾ ਅਤੇ ਭਾਰਤੀ ਆਸ਼ਾ ਹਾਜ਼ਰ ਸਨ।