ਪੰਜਾਬ ਨੂੰ ਲੱਗੀ ਨਸ਼ੇ ਦੀ ਨਜ਼ਰ ਪੂਰੀ ਤਰ੍ਹਾਂ ਲਾਹੇਗੀ ਸਰਕਾਰ: ਗੱਜਣਮਾਜਰਾ
ਨਿੱਜੀ ਪੱਤਰ ਪ੍ਰੇਰਕ
ਅਹਿਮਦਗੜ੍ਹ, 8 ਜੂਨ
ਪੰਜਾਬ ਨੂੰ ਨਸ਼ਾ ਮੁਕਤ ਕਰਕੇ ਸਿਹਤਮੰਦ ਪੰਜਾਬ ਬਣਾਉਣ ਲਈ ਵਿੱਢੀ ਗਈ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਵਿੱਚ ਨਸ਼ੇ ਦੇ ਰੂਪ ਵਿੱਚ ਲੱਗੀ ਨਜ਼ਰ ਨੂੰ ਉਤਾਰਨਾ ਹੈ ਭਾਵ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ। ਇਸ ਟੀਚੇ ਦੀ ਪੂਰਤੀ ਲਈ ਨਸ਼ਾ ਮੁਕਤੀ ਯਾਤਰਾਵਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਪਿੰਡ ਦੁਲਮਾਂ, ਨਾਰੋਮਾਜਰਾ, ਚੁਪਕਾ ਅਤੇ ਸਰੌਦ ਵਿੱਚ ਕਬਵਾਈ ਨਸ਼ਾ ਮੁਕਤੀ ਯਾਤਰਾ ਦੌਰਾਨ ਕੀਤਾ।
ਡਿਫੈਂਸ ਕਮੇਟੀ ਦੀ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਕੇ ਕੰਮ ਕਰ ਰਹੀ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ, ਗਰਾਊਂਡਾਂ ਨਾਲ ਜੋੜਿਆ ਜਾ ਸਕੇ। ਇਸਦੇ ਨਾਲ -ਨਾਲ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਜ਼ਿੰਦਗੀ ਮੁੜ ਤੋਂ ਲੀਹ ’ਤੇ ਲਿਆਉਣ ਲਈ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਵੱਖੋ-ਵੱਖ ਉਪਰਾਲੇ ਵੀ ਕੀਤੇ ਜਾ ਰਹੇ ਹਨ ਜਿਸ ਦੇ ਲਈ ਸਰਕਾਰ ਨੇ ਪਿੰਡ ਵਾਸੀਆਂ, ਪੰਚਾਇਤਾਂ ਅਤੇ ਆਮ ਲੋਕਾਂ ਤੋਂ ਸਾਥ ਮੰਗ ਕੀਤੀ । ਇਸ ਮੌਕੇ ਡੀ.ਐਸ.ਪੀ ਰਣਜੀਤ ਸਿੰਘ ਬੈਂਸ, ਕੋਆਰਡੀਨੇਟਰ ਜਗਦੀਪ ਸਿੰਘ ਜੱਗਾ, ਹਲਕਾ ਕੁਆਡੀਨੇਟਰ ਗੁਰਪ੍ਰੀਤ ਸਿੰਘ ਬਿੱਟੂ ਬਨਭੌਰਾ, ਬੀ.ਡੀ.ਪੀ.ਓ ਬਬਲਜੀਤ ਕੌਰ, ਵਿਧਾਇਕ ਦੇ ਪੀ.ਏ ਅਭੀਜੋਤ ਸਿੰਘ ਤੋਂ ਇਲਾਵਾ ਸਮੂਹ ਪੰਚਾਇਤ ਮੈਂਬਰ ਅਤੇ ਪਿੰਡ ਵਾਸੀ ਮੌਜੂਦ ਸਨ।