ਪੰਜਾਬ ਨੂੰ ਵਿੱਤੀ ਸੰਕਟ ’ਚੋਂ ਕੱਢਣ ਲਈ ਵਿਸ਼ੇਸ਼ ਪੈਕੇਜ ਜਾਰੀ ਕਰੇ ਕੇਂਦਰ: ਬੰਡੂਗਰ
05:56 AM Feb 03, 2025 IST
Advertisement
ਖੇਤਰੀ ਪ੍ਰਤੀਨਿਧ
Advertisement
ਪਟਿਆਲਾ, 2 ਫਰਵਰੀ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਕਿ ਪੰਜਾਬ ਨੂੰ ਆਰਥਿਕ ਸੰਕਟ ’ਚੋਂ ਕੱਢਣ ਲਈ ਕੇਂਦਰ ਸਰਕਾਰ ਵਿਸ਼ੇਸ਼ ਪੈਕੇਜ ਜਾਰੀ ਕਰੇ। ਇਸ ਪੱਤਰ ’ਚ ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਜਿੰਨੀਆਂ ਵੀ ਜੰਗਾਂ ਲੜੀਆਂ ਪੰਜਾਬੀਆਂ ਨੇ ਸਭ ਤੋਂ ਵੱਧ ਮੋਹਰੀ ਭੂਮਿਕਾ ਅਦਾ ਕਰ ਕੇ ਦੇਸ਼ ਲਈ ਕੁਰਬਾਨੀਆਂ ਕੀਤੀਆਂ। ਆਜ਼ਾਦੀ ਤੋਂ ਬਾਅਦ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਅੰਨ ਦੇ ਸੰਕਟ ਵਿੱਚੋਂ ਕੱਢਕੇ ਲੋੜ ਤੋਂ ਵੱਧ ਅੰਨ ਪੈਦਾ ਕੀਤਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਦੀਆਂ ਕੁਰਬਾਨੀਆਂ, ਪੰਜਾਬ ਦੇ ਸੁਨਹਿਰੀ ਇਤਿਹਾਸ ਨੂੰ ਮੁੱਖ ਰੱਖਦਿਆਂ ਹੋਇਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਚਾਹੀਦਾ ਕਿ ਪੰਜਾਬ ਨੂੰ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ।
Advertisement