ਲਹਿਰਾਗਾਗਾ: ਪੰਜਾਬ ਪਬਲਿਕ ਸਕੂਲ ਰਾਏਧੜਾਣਾ ’ਚ ਪੰਜਵੀਂ ਅਤੇ ਅੱਠਵੀਂ ਜਮਾਤ ’ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਦੇ ਸਨਮਾਨ ਲਈ ਸਮਾਰੋਹ ਕਰਵਾਇਆ ਗਿਆ। ਪ੍ਰਿੰਸੀਪਲ ਪ੍ਰਦੀਪ ਕੌਰ ਨੇ ਦੱਸਿਆ ਕਿ ਪੰਜਵੀਂ ਦੇ ਚਾਰ ਵਿਦਿਆਰਥੀਆਂ ਨੇ ਹੀਨੂੰ ਪੁੱਤਰੀ ਸੁਰੇਸ਼ ਕੁਮਾਰ, ਰਮਨਪ੍ਰੀਤ ਕੌਰ ਪੁੱਤਰੀ ਰੋਹੀ ਰਾਮ, ਸਤਿੰਦਰਪਾਲ ਦੀਦਾਰ ਸਿੰਘ ਅਤੇ ਵਰਨੀਤ ਸਿੰਘ ਪੁੱਤਰ ਅਵਤਾਰ ਸਿੰਘ ਨੇ 500 ’ਚੋਂ 500 ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ’ਚ ਨਾਮ ਦਰਜ ਕਰਵਾਇਆ ਹੈ। ਇਸੇ ਤਰ੍ਹਾਂ ਅੱਠਵੀਂ ਜਮਾਤ ਵਿੱਚ ਟਰੇਸੀ ਪੁੱਤਰੀ ਪ੍ਰਵੀਨ ਨੇ 96.7 ਫ਼ੀਸਦ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਸੁਖਬੀਰ ਸਿੰਘ ਨੇ ਦੂਸਰਾ ਸਥਾਨ ਅਤੇ ਜਸਮੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਦੌਰਾਨ ਸਕੂਲ ਮੈਨੇਜਮੈਂਟ ਅਤੇ ਸਰਸਵਤੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਬੱਚਿਆਂ ਦਾ ਸਨਮਾਨ ਕੀਤਾ ਗਿਆ। -ਪੱਤਰ ਪ੍ਰੇਰਕ