ਪੰਜਾਬ ਸਟੂਡੈਂਟਸ ਯੂਨੀਅਨ ਦਾ ਜ਼ਿਲ੍ਹਾ ਡੈਲੀਗੇਟ ਇਜਲਾਸ
05:33 AM Mar 13, 2025 IST
Advertisement
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਮਾਰਚ
ਪੰਜਾਬ ਸਟੂਡੈਂਟਸ ਯੂਨੀਅਨ ਦਾ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਦੇ ਹਾਲ ’ਚ ਜ਼ਿਲ੍ਹਾ ਡੈਲੀਗੇਟ ਇਜਲਾਸ ਹੋਇਆ। ਇਜਲਾਸ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਖਿਓਵਾਲੀ, ਸੁਖਦੀਪ ਸਿੰਘ ਹਥਨ ਅਤੇ ਅਮਰ ਕ੍ਰਾਂਤੀ ਬਤੌਰ ਅਬਜ਼ਰਵਰ ਸ਼ਾਮਲ ਹੋਏ। ਇਜਲਾਸ ਦੇ ਸ਼ੁਰੂਆਤ ਵਿੱਚ ਸਮੀਖਿਆ ਰਿਪੋਰਟ ਪੇਸ਼ ਕੀਤੀ ਗਈ ਜਿਸ ’ਤੇ ਚਰਚਾ ਕਰਨ ਤੋਂ ਬਾਅਦ ਉਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਜਲਾਸ ਵਿੱਚ ਜਥੇਬੰਦੀ ਦੀਆਂ ਨਵੀਆਂ ਇਕਾਈਆਂ ਕਾਇਮ ਕਰਨ, ਵਿਦਿਆਰਥੀ ਜਥੇਬੰਦੀ ਨੂੰ ਮਜ਼ਬੂਤ ਕਰਨ ਅਤੇ ਨਵੀਂ ਸਿੱਖਿਆ ਨੀਤੀ ਖ਼ਿਲਾਫ਼ ਸੰਘਰਸ਼ ਵਿੱਢਣ ਦੀ ਯੋਜਨਾ ਉਲੀਕੀ ਗਈ। ਇਸ ਮੌਕੇ ਕਮਲਦੀਪ ਕੌਰ ਨੂੰ ਜ਼ਿਲ੍ਹਾ ਪ੍ਰਧਾਨ, ਰਾਜਦੀਪ ਸਿੰਘ ਨੂੰ ਜ਼ਿਲ੍ਹਾ ਸਕੱਤਰ, ਜਗਰਾਜ ਸਿੰਘ ਨੂੰ ਖ਼ਜ਼ਾਨਚੀ, ਪਵਨਪ੍ਰੀਤ ਸਿੰਘ ਅਤੇ ਗੁਰਸ਼ਰਨ ਸਿੰਘ ਨੂੰ ਜ਼ਿਲ੍ਹਾ ਕਮੇਟੀ ਮੈਂਬਰ ਚੁਣਿਆ ਗਿਆ। ਇਸ ਮੌਕੇ ਮੰਚ ਸੰਚਾਲਨ ਰਾਜਦੀਪ ਸਿੰਘ ਨੇ ਕੀਤਾ।
Advertisement
Advertisement
Advertisement