ਪਟਿਆਲਾ: ਥਾਣਾ ਪਸਿਆਣਾ ਦੀ ਪੁਲੀਸ ਵੱਲੋਂ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਪੰਜ ਕਿੱਲੋ ਭੁੱਕੀ ਬਰਾਮਦ ਕੀਤੀ ਹੈ। ਇਹ ਬਰਾਮਦਗੀ ਸ਼ੱਕ ਦੇ ਅਧਾਰ ’ਤੇ ਰੋਕੇ ਗਏ ਇੱਕ ਵਿਅਕਤੀ ਦੀ ਤਲਾਸ਼ੀ ਦੌਰਾਨ ਕੀਤੀ ਗਈ। ਮੁਲਜ਼ਮ ਦੀ ਪਛਾਣ ਇਲਾਕੇ ਦੇ ਹੀ ਇੱਕ ਪਿੰਡ ਦੇ ਵਸਨੀਕ ਚਰਨਜੀਤ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਜੋਂ ਹੋਈ, ਜਿਸ ਖਿਲਾਫ਼ ਥਾਣਾ ਪਸਿਆਣਾਂ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। -ਖੇਤਰੀ ਪ੍ਰਤੀਨਿਧ