ਟਾਂਡਾ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਭਰਤੀ ਕਰਨ ਲਈ ਬਣੀ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਹਲਕਾ ਉੜਮੁੜ ਵਿਖੇ 11 ਅਪਰੈਲ ਨੂੰ ਕੀਤੀ ਜਾਵੇਗੀ। ਹਲਕਾ ਉੜਮੁੜ ਦੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਦਸੂਹਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਹੋਰ ਸੀਨੀਅਰ ਲੀਡਰਸ਼ਿਪ ਪਹੁੰਚ ਕੇ ਭਰਤੀ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਮੌਕੇ ਸੁਖਵਿੰਦਰ ਸਿੰਘ ਮੂਨਕ, ਗੁਰਨਾਮ ਸਿੰਘ ਢਡਿਆਲਾ, ਰਤਨ ਸਿੰਘ ਖੋਖਰ, ਅਮਰਜੀਤ ਸਿੰਘ ਖੋਖਰ, ਜਥੇਦਾਰ ਕਿਰਪਾਲ ਸਿੰਘ ਜਾਜਾ ਤੋਂ ਇਲਾਵਾ ਹੋਰ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ। -ਪੱਤਰ ਪ੍ਰੇਰਕ