ਸ਼ਾਹਕੋਟ (ਪੱਤਰ ਪ੍ਰੇਰਕ): ਅਕਾਲ ਤਖਤ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਸੁਰਜੀਤੀ ਲਈ ਕੀਤੀ ਜਾ ਰਹੀ ਭਰਤੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਪਿੰਡ ਮੰਡਿਆਲਾ ਵਿਚ ਮੀਟਿੰਗ ਕੀਤੀ ਗਈ। ਭਰਤੀ ਲਈ ਗਠਿਤ ਪੰਜ ਮੈਂਬਰੀ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਨਕੋਦਰ ਦੇ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੌਕੇ ਜਥੇਦਾਰ ਸੁਖਵੰਤ ਸਿੰਘ ਰੌਲੀ, ਜਥੇਦਾਰ ਊਧਮ ਸਿੰਘ ਔਲਖ ਅਤੇ ਜਥੇਦਾਰ ਲਸ਼ਕਰ ਸਿੰਘ ਰਹੀਮਪੁਰ ਨੇ ਸੰਗਤ ਨੂੰ ਸੰਬੋਧਨ ਕੀਤਾ।