ਪੰਨੂ ਆਪਣੀਆਂ ਹਰਕਤਾਂ ਤੋਂ ਬਾਜ ਆਵੇ: ਕੋਟਫ਼ਤਾ
05:02 AM Apr 14, 2025 IST
Advertisement
ਪੱਤਰ ਪ੍ਰੇਰਕ
ਬਠਿੰਡਾ, 13 ਅਪਰੈਲ
ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਤੇ ਕੋਆਪਰੇਟਿਵ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫ਼ਤਾ ਨੇ ਵੱਖਵਾਦੀ ਅਤੇ ਫਿਰਕੂ ਤੱਤਾਂ ਦੀ ਨਿਖੇਧੀ ਕਰਦਿਆਂ ਗੁਰਪਤਵੰਤ ਸਿੰਘ ਪੰਨੂ ਵੱਲੋਂ 14 ਅਪਰੈਲ ਨੂੰ ਪੰਜਾਬ ਵਿੱਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਮੂਰਤੀਆਂ ਨੂੰ ਨੁਕਸਾਨ ਪਹੁੰਚਾਉਣ ਦੇ ਐਲਾਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਨੂ ਵਰਗੇ ਤੱਤ ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰੇ ਨੂੰ ਭੰਗ ਕਰਨ ਦੇ ਘਿਨਾਉਣੇ ਮਨਸੂਬੇ ਰਚ ਰਹੇ ਹਨ। ਪਰਮਜੀਤ ਕੋਟਫ਼ੱਤਾ ਨੇ ਚਿਤਾਵਨੀ ਦਿੱਤੀ ਕਿ ਪੰਨੂ ਜਿਵੇਂ ਫਿਰਕੂ ਆਗੂ ਆਪਣੀਆਂ ਉਕਸਾਊ ਹਰਕਤਾਂ ਤੋਂ ਬਾਜ ਆ ਜਾਣ, ਨਹੀਂ ਤਾਂ ਪੰਜਾਬੀ ਕੌਮ ਇਸ ਦਾ ਡਟ ਕੇ ਜਵਾਬ ਦੇਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਅਤੇ ਵਰਕਰ ਪੰਜਾਬ ਵਿੱਚ ਅਜਿਹੀਆਂ ਤਾਕਤਾਂ ਨੂੰ ਕਦੇ ਵੀ ਆਪਣੇ ਮਨਸੂਬੇ ਕਾਮਯਾਬ ਨਹੀਂ ਹੋਣ ਦੇਣਗੇ।
Advertisement
Advertisement
Advertisement
Advertisement