ਨਿੱਜੀ ਪੱਤਰ ਪ੍ਰੇਰਕਲੁਧਿਆਣਾ, 30 ਨਵੰਬਰਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਕੋਆਰਡੀਨੇਟਰ ਏਆਈਸੀਸੀ ਪੱਛੜੀਆਂ ਸ਼੍ਰੇਣੀਆਂ ਇੰਚਾਰਜ ਹਿਮਾਚਲ ਪ੍ਰਦੇਸ਼ ਨੇ ਪੰਜਾਬ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨੂੰ ਆਬਾਦੀ ਦੇ ਆਧਾਰ ’ਤੇ ਨੁਮਾਇੰਦਗੀ ਦਿੱਤੀ ਜਾਵੇ। ਅੱਜ ਇੱਥੇ ਇੱਕ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਨਗਰ ਨਿਗਮ ਅਤੇ ਮਿਉਂਸਿਪਲ ਕਮੇਟੀਆਂ ਦੀਆਂ ਹੋ ਰਹੀਆਂ ਚੋਣਾਂ ਵਿੱਚ ਪੱਛੜੀਆਂ ਸ਼੍ਰੇਣੀਆਂ ਨੂੰ ਨਜ਼ਰਅੰਦਾਜ਼ ਨਾਂ ਕੀਤਾ ਜਾਵੇ ਕਿਉਂਕਿ ਪੰਜਾਬ ਵਿੱਚ ਪੱਛੜੀਆਂ ਸ਼੍ਰੇਣੀਆਂ ਨਾਲ 71 ਜਾਤੀਆਂ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਦੀ 35 ਤੋਂ 40 ਫ਼ੀਸਦ ਵੋਟ ਦੇ ਬਾਵਜੂਦ ਨੁੰਮਾਇੰਦਗੀ ਨਾ-ਮਾਤਰ ਹੈ।