ਪੱਤਰਕਾਰ ਉੱਪਰ ਹਮਲਾ ਕਰਨ ਦੇ ਦੋਸ਼ ਹੇਠ ਦੋ ਕਾਬੂ
05:08 AM Jul 06, 2025 IST
Advertisement
ਪੱਤਰ ਪ੍ਰੇਰਕ
ਧਾਰੀਵਾਲ, 5 ਜੁਲਾਈ
ਇੱਥੇ ਰਾਜੀਵ ਕਲੋਨੀ ਵਿੱਚ ਪਿਛਲੇ ਦਿਨੀਂ ਹੋਏ ਝਗੜੇ ਦੀ ਕਵਰੇਜ ਕਰਨ ਗਏ ਪੱਤਰਕਾਰ ਉੱਪਰ ਕੁੱਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰ ਕੇ ਜ਼ਖ਼ਮੀ ਕਰ ਦੇਣ ਦੇ ਦੋਸ਼ ਹੇਠ ਥਾਣਾ ਧਾਰੀਵਾਲ ਦੀ ਪੁਲੀਸ ਨੇ ਛੇ ਵਿਅਕਤੀਆਂ ਸਣੇ ਕਰੀਬ ਚਾਰ ਅਣਪਛਾਤਿਆਂ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਦੋ ਨੂੰ ਗ੍ਰਿਫਤਾਰ ਕਰ ਲਿਆ ਹੈ। ਥਾਣਾ ਧਾਰੀਵਾਲ ਦੇ ਮੁਖੀ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਇਸ ਮਾਮਲੇ ਦੀ ਹਰ ਪੱਖ ਤੋਂ ਜਾਂਚ ਕਰ ਕੇ ਤਫ਼ਤੀਸ਼ੀ ਅਫ਼ਸਰ ਏਐੱਸਆਈ ਰਣਜੀਤ ਸਿੰਘ ਨੇ ਪੱਤਰਕਾਰ ਇੰਦਰਜੀਤ ਦੇ ਬਿਆਨਾਂ ਅਤੇ ਮੈਡੀਕਲ ਰਿਪੋਰਟ ਮੁਤਾਬਕ ਸੰਤੋਸ਼, ਕਾਲੂ, ਦਲੀਪ, ਸੰਭੂ, ਦੇਬੂ, ਕਰਨ ਵਾਸੀ ਰਾਜੀਵ ਕਲੋਨੀ ਧਾਰੀਵਾਲ ਅਤੇ 3-4 ਅਣਪਛਾਤਿਆਂ ਵਿਰੁੱਧ ਕੇਸ ਦਰਜ ਕਰ ਕੇ ਸੰਤੋਸ਼ ਅਤੇ ਵਿਸ਼ਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਜਾਰੀ ਹੈ।
Advertisement
Advertisement
Advertisement
Advertisement