For the best experience, open
https://m.punjabitribuneonline.com
on your mobile browser.
Advertisement

ਫ਼ੌਜ ਲਈ ਪੰਜਾਬ ਨੇ ਰਾਜਸਥਾਨ ਨੂੰ ਵਾਧੂ ਪਾਣੀ ਦਿੱਤਾ

04:36 AM May 11, 2025 IST
ਫ਼ੌਜ ਲਈ ਪੰਜਾਬ ਨੇ ਰਾਜਸਥਾਨ ਨੂੰ ਵਾਧੂ ਪਾਣੀ ਦਿੱਤਾ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 10 ਮਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰਤੀ ਫ਼ੌਜ ਦੀ ਲੋੜ ਪੂਰੀ ਕਰਨ ਲਈ ਅੱਜ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ। ਇਸ ਬਾਰੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਰਾਜਸਥਾਨ ਸਰਹੱਦ ’ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਦੇ ਮੱਦੇਨਜ਼ਰ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ’ਚੋਂ ਹੋਰ ਪਾਣੀ ਦੀ ਮੰਗ ਕੀਤੀ ਸੀ। ਮੁੱਖ ਮੰਤਰੀ ਨੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਰਾਜਸਥਾਨ ਨੂੰ ਵਾਧੂ ਪਾਣੀ ਦੇ ਦਿੱਤਾ ਹੈ। ਮਾਨ ਨੇ ਕਿਹਾ ਕਿ ਜਦੋਂ ਵੀ ਕੌਮੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ। ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਕੌਮੀ ਹਿੱਤਾਂ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਮੁੱਦਾ ਦੇਸ਼ ਨਾਲ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾਉਂਦਾ। ਮਾਨ ਨੇ ਕਿਹਾ ਕਿ ਜਵਾਨਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।

Advertisement

Advertisement
Advertisement
Advertisement
Author Image

Advertisement