ਪੱਤਰ ਪ੍ਰੇਰਕਮਾਛੀਵਾੜਾ, 1 ਫਰਵਰੀਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਅੱਜ ਜੋ ਕੇਂਦਰ ਸਰਕਾਰ ਨੇ ਬਜਟ ਪੇਸ਼ ਕੀਤਾ ਹੈ ਉਹ ਕਿਸਾਨਾਂ ਲਈ ਬੇਹੱਦ ਹੀ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਿਛਲੇ ਕਾਫ਼ੀ ਸਾਲਾਂ ਤੋਂ ਫਸਲਾਂ ਦੇ ਸਮਰਥਨ ਮੁੱਲ ਲਈ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਨੇ ਇਸ ਬਜਟ ਵਿਚ ਫਸਲਾਂ ਦਾ ਸਮਰਥਨ ਮੁੱਲ ਦੇਣ ਸਬੰਧੀ ਕੋਈ ਐਲਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਸਾਂ ਸਨ ਕਿ ਇਸ ਵਾਰ ਬਜਟ ਵਿਚ ਕੇਂਦਰ ਦੀ ਭਾਜਪਾ ਸਰਕਾਰ ਕੋਈ ਵੱਡੀ ਰਾਹਤ ਦੇ ਸਕਦੀ ਹੈ ਪਰ 2014 ਤੋਂ ਲੈ ਕੇ ਹੁਣ ਤੱਕ ਇਸ ਸਰਕਾਰ ਦਾ ਬਜਟ ਕਿਸਾਨਾਂ ਲਈ ਹਮੇਸ਼ਾ ਨਿਰਾਸ਼ਾਜਨਕ ਹੀ ਰਿਹਾ ਹੈ।