ਦਸੂਹਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜੇ ਵਿੱਚ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਬਲਗਣਾ (ਦਸੂਹਾ) ਦਾ ਨਤੀਜਾ ਸੌ ਫੀਸਦੀ ਰਿਹਾ। ਪ੍ਰਿੰਸੀਪਲ ਰਾਜੇਸ਼ ਗੁਪਤਾ ਨੇ ਦੱਸਿਆ ਕਿ ਸ਼ਿਵਾਨੀ ਪੁੱਤਰੀ ਰਾਜੂ ਕੋਰਾ ਅਤੇ ਰਿਤਿਕਾ ਪੁੱਤਰੀ ਅਸ਼ਵਨੀ ਕੁਮਾਰ ਨੇ 518 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾਂ ਸਥਾਨ ਹਾਸਲ ਕੀਤਾ, ਜਦੋਂਕਿ ਦਿਵਿਆ ਪੁੱਤਰੀ ਭੁਪਿੰਦਰ ਕੁਮਾਰ ਨੇ 510 ਅੰਕ ਅਤੇ ਮੋਹਿਤ ਸਕਸੈਨਾ ਪੁੱਤਰ ਪਰਮੋਦ ਸਕਸੈਨਾ ਨੇ 498 ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਕਰਮਵਾਰ ਦੂਸਰਾ ਤੇ ਤੀਸਰਾ ਸਥਾਨ ਹਾਸਲ ਕੀਤਾ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜਰ ਐਡਵੋਕੇਟ ਵਿਜੇ ਕੁਮਾਰ ਬੱਸੀ, ਪ੍ਰਧਾਨ ਸੁਤੰਤਰ ਚੋਪੜਾ, ਸਕੱਤਰ ਓਮਕਾਰ ਨਾਥ ਰਲਹਣ ਅਤੇ ਪ੍ਰਿੰ. ਰਾਜੇਸ਼ ਗੁਪਤਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ