ਖੇਤਰੀ ਪ੍ਰਤੀਨਿਧਪਟਿਆਲਾ, 9 ਮਈਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਸਿਹਤ ਬਲਾਕ ਕੌਲੀ ਅਧੀਨ, ਖ਼ਾਸਕਰ ਪਟਿਆਲਾ ਸ਼ਹਿਰ ਦੇ ਨਾਲ ਲੱਗਦੀਆਂ ਕਲੋਨੀਆਂ ਵਿੱਚ ਡੇਂਗੂ ਦੇ ਪ੍ਰਸਾਰ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ। ਇਸ ਦੌਰਾਨ ਕੌਲੀ ਦੇ ਐੱਸਐੱਮਓ ਡਾ. ਗੁਰਪ੍ਰੀਤ ਸਿੰਘ ਨਾਗਰਾ ਵੱਲੋਂ ਖੁਦ ਕੌਲੀ ਨੇੜੇ ਸਟੀਲ ਫੈਕਟਰੀ ਦਾ ਦੌਰਾ ਕਰਦਿਆਂ ਟੀਮ ਨਾਲ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਲਾਰਵਾ ਚੈੱਕ ਕੀਤਾ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਡੇਂਗੂ ਵਿਰੁੱਧ ਮੁਹਿੰਮ ਵਿੱਚ ਸਿਹਤ ਵਿਭਾਗ ਦਾ ਸਾਥ ਦੇਣ। ਇਸ ਮੌਕੇ ਦੀਪ ਸਿੰਘ ਸਿਹਤ ਕਰਮਚਾਰੀ ਵੀ ਉਨ੍ਹਾਂ ਦੇ ਨਾਲ ਸਨ।