ਬਾਜ਼ੀਗਰ ਵੱਲੋਂ 34 ਲੱਖ ਰੁਪਏ ਦੇ ਵਿਕਾਸ ਕਾਰਜ ਲੋਕ ਅਰਪਿਤ
06:37 AM Apr 16, 2025 IST
Advertisement
ਪਾਤੜਾਂ(ਗੁਰਨਾਮ ਸਿੰਘ ਚੌਹਾਨ): ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਖੇਤਰ ’ਚ ਸੁਧਾਰ ਅਤੇ ਵਿਦਿਆਰਥੀਆਂ ਲਈ ਬਿਹਤਰ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਸਰਕਾਰੀ ਮਿਡਲ ਸਕੂਲ ਸਧਾਰਨਪੁਰ, ਸਰਕਾਰੀ ਪ੍ਰਾਇਮਰੀ ਸਕੂਲ ਹੀਰਾਨਗਰ, ਸਰਕਾਰੀ ਪ੍ਰਾਇਮਰੀ ਸਕੂਲ ਬਕਰਾਹਾ, ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਵਿੱਚ ਕੁੱਲ 34 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਢਾਂਚਾ ਗਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰੇ ਬਣਾਉਣਾ, ਕਲਾਸ ਰੂਮ ਦੀ ਮੁਰੰਮਤ, ਚਾਰ ਦੀਵਾਰੀ, ਬਰਾਂਡਿਆਂ ਦੀ ਉਸਾਰੀ, ਪਾਣੀ ਦੀ ਸਹੂਲਤਾਂ ਦੀ ਸੁਧਾਰ, ਸਕੂਲ ਕੈਂਪਸ ਦੀ ਸੁੰਦਰਤਾ ਅਤੇ ਹੋਰ ਆਧੁਨਿਕੀਕਰਨ ਦੇ ਕੰਮ ਸ਼ਾਮਲ ਹਨ।
ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਸਿੱਖਿਆ ਇੱਕ ਮਹੱਤਵਪੂਰਨ ਅਤੇ ਅਸਰਦਾਰ ਸਾਧਨ ਹੈ। ਬੱਚਿਆਂ ਲਈ ਚੰਗਾ ਵਿੱਦਿਅਕ ਮਾਹੌਲ ਤਿਆਰ ਕਰਨਾ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲ ਹੈ।
Advertisement
Advertisement
Advertisement
Advertisement