ਨਿੱਜੀ ਪੱਤਰ ਪ੍ਰੇਰਕਲੁਧਿਆਣਾ, 4 ਜੁਲਾਈਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿੱਚ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਗੁਰਕੀਰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਹਾਜ਼ਰੀ ਭਰ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਗੁਰਕੀਰਤ ਸਿੰਘ ਨੇ ਕਿਹਾ ਕਿ ਬਾਬਾ ਬੁੱਢਾ ਜੀ ਵੱਲੋਂ ਬਖ਼ਸ਼ੇ ਸੇਵਾ ਤੇ ਸਿਮਰਨ ਦੇ ਸੰਕਲਪ ਨੂੰ ਸੰਭਾਲਣ ਦੀ ਜ਼ਰੂਰਤ ਹੈ ਅਤੇ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵੱਡੇ ਯਤਨ ਕੀਤੇ ਜਾਣੇ ਚਾਹੀਦੇ ਹਨ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਗ੍ਰੰਥੀ ਸਿੰਘਾਂ ਨੇ ਕੀਰਤਨੀ ਜਥੇ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ, ਮਹਿੰਦਰ ਸਿੰਘ ਡੰਗ, ਅਤਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਹਰਪਾਲ ਸਿੰਘ ਖਾਲਸਾ ਅਤੇ ਸੁਰਿੰਦਰਪਾਲ ਸਿੰਘ ਭੁਟਿਆਣੀ ਆਦਿ ਵੀ ਹਾਜ਼ਰ ਸਨ।