ਬਾਬਾ ਬੰਦਾ ਸਿੰਘ ਬਹਾਦਰ ਸਕੂਲ ਵਿੱਚ ਕੁਇਜ਼
ਪੱਤਰ ਪ੍ਰੇਰਕ
ਧਾਰੀਵਾਲ, 6 ਜੁਲਾਈ
ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਧਾਰੀਵਾਲ ਵਿੱਚ ਡਾਇਰੈਕਟਰ ਅਮਰਜੀਤ ਸਿੰਘ ਚਾਹਲ, ਸਕੱਤਰ ਪਰਮਿੰਦਰ ਕੌਰ ਚਾਹਲ ਅਤੇ ਪ੍ਰਿੰਸੀਪਲ ਕਿਰਨ ਕੇਸਰ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਅੰਤਰ-ਹਾਊਸ ਸਾਇੰਸ ਕੁਇਜ਼ ਕਰਵਾਏ ਗਏ। ਪ੍ਰਿੰਸੀਪਲ ਨੇ ਦੱਸਿਆ ਸਕੂਲ ਦੇ ਸਾਇੰਸ ਅਧਿਆਪਕ ਦਵਿੰਦਰ ਸਿੰਘ ਦੀ ਨਿਗਰਾਨੀ ਹੇਠ ਕਰਵਾਏ ਮੁਕਾਬਲਿਆਂ ਵਿੱਚ ਅਜੀਤ ਹਾਊਸ, ਜੁਝਾਰ ਹਾਊਸ, ਜ਼ੋਰਾਵਰ ਹਾਊਸ ਅਤੇ ਫ਼ਤਹਿ ਹਾਊਸ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਫ਼ਤਹਿ ਹਾਊਸ ਨੇ ਪਹਿਲਾ ਸਥਾਨ, ਜੁਝਾਰ ਨੇ ਦੂਜਾ ਅਤੇ ਅਜੀਤ ਹਾਊਸ ਨੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਕਿਰਨ ਕੇਸਰ ਨੇ ਵਿਦਿਆਰਥੀਆਂ ਨੂੰ ਵਧੀਆ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਸਾਰੇ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਵਿੱਚ ਹੋਰ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗੁਣਾਤਮਕ ਅਤੇ ਮਾਨਸਿਕ ਵਿਕਾਸ ਲਈ ਲਾਭਦਾਇਕ ਹੁੰਦੇ ਹਨ। ਇਹ ਮੁਕਾਬਲੇ ਵਿਦਿਆਰਥੀਆਂ ਵਿੱਚ ਵਿਗਿਆਨ ਪ੍ਰਤੀ ਰੁਚੀ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਦੀ ਇਸ ਖੇਤਰ ਵਿੱਚ ਤਰਕ ਵਿਤਰਕ ਦੀ ਸ਼ਕਤੀ ਨੂੰ ਪੈਦਾ ਕਰਦੇ ਹਨ।