ਚੰਡੀਗੜ੍ਹ: ਚੰਡੀਗੜ੍ਹ ਦੇ ਬਿਜਲੀ ਮਹਿਕਮੇ ਵੱਲੋਂ ਗਰਮੀਆਂ ਦੀ ਆਮਦ ਤੋਂ ਪਹਿਲਾਂ ਹੀ ਆਰਜ਼ੀ ਪ੍ਰਬੰਧ ਪੁਰੇ ਕੀਤੇ ਜਾ ਰਹੇ ਹਨ। ਇਸ ਕਾਰਨ 14 ਅਪਰੈਲ ਦਿਨ ਸੋਮਵਾਰ ਨੂੰ ਸ਼ਹਿਰ ਦੇ ਕੁੱਝ ਹਿੱਸਿਆਂ ਵਿੱਚ ਬਿਜਲੀ ਸਪਲਾਈ ਬੰਦ ਰਹੇਗੀ। ਇਸ ਬਾਰੇ ਸੀਪੀਡੀਐੱਲ ਦੇ ਸਹਾਇਕ ਪਾਵਰ ਕੰਟਰੋਲਰ ਨੇ ਕਿਹਾ ਕਿ ਚੰਡੀਗੜ੍ਹ ਦੇ ਸੈਕਟਰ- 8, 24, 35, 39, 43, 52, 61 ਤੇ ਕਜਹੇੜੀ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰੇ 2 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਇਸ ਤੋਂ ਇਲਾਵਾ ਸੈਕਟਰ-37 ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਬਿਜਲੀ ਸਪਲਾਈ ਬੰਦ ਰਹੇਗੀ। -ਟ੍ਰਿਬਿਊਨ ਨਿਊਜ਼ ਸਰਵਿਸ