ਬੀਕੇਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ
05:04 AM Feb 04, 2025 IST
Advertisement
ਭਵਾਨੀਗੜ੍ਹ: ਇੱਥੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਕੁਲਵਿੰਦਰ ਸਿੰਘ ਮਾਝਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ, ਬਲਜਿੰਦਰ ਸਿੰਘ ਸੰਘਰੇੜੀ, ਗਿਆਨ ਸਿੰਘ ਭਵਾਨੀਗੜ੍ਹ ਅਤੇ ਜਸਪਾਲ ਸਿੰਘ ਘਰਾਚੋਂ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਖੇਤੀ ਵਿਰੋਧੀ ਤੇ ਕਿਸਾਨ ਵਿਰੋਧੀ ਕਰਾਰ ਦਿੱਤਾ।
ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 9 ਫਰਵਰੀ ਨੂੰ ਬਰਨਾਲਾ ਵਿਖੇ ਇਕੱਠ ਕਰਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੰਡੀਕਰਨ ਖਰੜੇ ਨੂੰ ਰੱਦ ਕਰਵਾਉਣ ਸਬੰਧੀ ਮੰਗ ਪੱਤਰ ਸੌਂਪਿਆ ਜਾਵੇਗਾ। ਮੀਟਿੰਗ ਵਿੱਚ ਗੁਰਦੀਪ ਸਿੰਘ ਆਲੋਅਰਖ, ਹਰਦੀਪ ਸਿੰਘ ਬਾਸੀਅਰਖ, ਸਰਬਜੀਤ ਸਿੰਘ ਤੇ ਲਖਵੀਰ ਸਿੰਘ ਕਪਿਆਲ ਆਦਿ ਹਾਜ਼ਰ ਸਨ।
Advertisement
Advertisement
Advertisement