For the best experience, open
https://m.punjabitribuneonline.com
on your mobile browser.
Advertisement

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਸੱਸ ਨੂੰ ਸ਼ਰਧਾਂਜਲੀ

06:11 AM Jun 10, 2025 IST
ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਸੱਸ ਨੂੰ ਸ਼ਰਧਾਂਜਲੀ
ਸ਼ਰਧਾਂਜਲੀ ਸਮਾਗਮ ਵਿੱਚ ਮੌਜੂਦ ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ।
Advertisement

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 9 ਜੂਨ
ਸ਼੍ੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਦੀ ਸੱਸ ਮਾਤਾ ਅਮਰਜੀਤ ਕੌਰ ਦੀ ਅੰਤਿਮ ਅਰਦਾਸ ਮੌਕੇ ਅੱਜ ਗੁਰਦੁਆਰਾ ਅਜੀਤਗੜ੍ਹ ਸਾਹਿਬ ਹਰੀਆਂ ਵੇਲਾਂ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਸ ਮੌਕੇ ਰਾਜਨੀਤਕ, ਸਮਾਜਿਕ ਤੇ ਧਾਰਮਿਕ ਖੇਤਰ ਨਾਲ ਜੁੜੀਆਂ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਮਾਤਾ ਅਮਰਜੀਤ ਕੌਰ ਦੇ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ, ‘ਆਪ’ ਵਿਧਾਇਕ ਬਲਜਿੰਦਰ ਕੌਰ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਮਾਤਾ ਅਮਰਜੀਤ ਕੌਰ ਨੂੰ ਸ਼ਰਧਾਂਜਲੀ ਦਿੱਤੀ। ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

Advertisement

Advertisement
Advertisement
Advertisement
Author Image

Balbir Singh

View all posts

Advertisement