ਬੁੱਤ ਦੀ ਭੰਨ-ਤੋੜ ਮਾਮਲੇ ਦੀ ਜਾਂਚ ਜ਼ਰੂਰੀ: ਮੱਟੂ
04:20 AM Feb 01, 2025 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 31 ਜਨਵਰੀ
ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੋ ਕੋਸ਼ਿਸ਼ ਸਬੰਧੀ ਵਾਪਰੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਸੂਬਾਈ ਮੁਲਾਜ਼ਮ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਪੰਜਾਬ ਸਰਕਾਰ ਨੂੰ ਲਿਖੇ ਇੱਕ ਪੱਤਰ ’ਚ ਮੁਲਜ਼ਮ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਨਾਲ ਹੀ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ’ਤੇ ਜ਼ੋਰ ਦਿੱਤਾ ਹੈ। ਵੱਖਰੇ ਬਿਆਨ ’ਚ ਬਸਪਾ ਦੇ ਸੂਬਾਈ ਆਗੂ ਬਲਦੇਵ ਸਿੰਘ ਮਹਿਰਾ, ਜੋਗਾ ਸਿੰਘ ਪਨੌਦੀਆਂ, ਜਗਜੀਤ ਸਿੰਘ ਛੜਬੜ ਅਤੇ ਸੁਰਜੀਤ ਸਿੰਘ ਗੋਰੀਆ ਨੇ ਵੀ ਇੱਕ ਮੀਟਿੰਗ ਕਰ ਕੇ ਇਸ ਘਟਨਾ ਸਬੰਧੀ ਨਿੰਦਾ ਮਤਾ ਪਾਸ ਕੀਤਾ। ਉੱਧਰ, ਕੇਂਦਰੀ ਵਾਲਮੀਕਿ ਸਭਾ ਭਾਰਤ ਦੇ ਵਰਕਰਾਂ ਨੇ ਸਭਾ ਦੇ ਸੂਬਾਈ ਪ੍ਰਧਾਨ ਅਮਰਜੀਤ ਸਿੰਘ ਉਕਸੀ ਦੀ ਅਗਵਾਈ ਹੇਠ ਡੀਸੀ ਪ੍ਰੀਤੀ ਯਾਦਵ ਨੂੰ ਉਨ੍ਹਾਂ ਦੇ ਦਫ਼ਤਰ ਜਾ ਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਦਿੱਤਾ ਜਿਸ ਰਾਹੀਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਗਈ।
Advertisement
Advertisement
Advertisement