ਬੇਦੀ ਨੂੰ ਬਲਾਚੌਰ ਦਾ ਕੋਆਰਡੀਨੇਟਰ ਲਾਇਆ
05:10 AM Jun 11, 2025 IST
Advertisement
ਐਸ.ਏ.ਐਸ.ਨਗਰ(ਮੁਹਾਲੀ): ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੂੰ ਪੰਜਾਬ ਕਾਂਗਰਸ ਨੇ ਬਲਾਚੌਰ ਵਿਧਾਨ ਸਭਾ ਹਲਕੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਦਾਇਤ ਤੇ ਜਨਰਲ ਸਕੱਤਰ ਸੰਦੀਪ ਸੰਧੂ ਵੱਲੋਂ ਕੀਤੀ ਗਈ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਨਿਯੁਕਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਿਰਫ਼ ਜ਼ਿੰਮੇਵਾਰੀ ਨਹੀਂ, ਬਲਕਿ ਉਨ੍ਹਾਂ ਲਈ ਕਾਂਗਰਸ ਹਾਈ ਕਮਾਨ ਵੱਲੋਂ ਕੀਤਾ ਗਿਆ ਵਿਸ਼ਵਾਸ ਹੈ। ਉਨ੍ਹਾਂ ਕਿਹਾ, ‘ਮੈਂ ਇਸ ਜ਼ਿੰਮੇਵਾਰੀ ਨੂੰ ਇਕ ਮਿਸ਼ਨ ਵਜੋਂ ਲੈ ਕੇ ਪੂਰੀ ਤਨਦੇਹੀ ਅਤੇ ਨਿਸ਼ਠਾ ਨਾਲ ਨਿਭਾਵਾਂਗਾ।’ ਉਨ੍ਹਾਂ ਕਿਹਾ ਕਿ ਹਰਿਆਣਾ ਚੋਣਾਂ ਦੌਰਾਨ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਸਨ, ਜਿਥੇ ਉਨ੍ਹਾਂ ਨੇ ਪਾਰਟੀ ਲਈ ਅਣਥੱਕ ਕੰਮ ਕੀਤਾ। -ਖੇਤਰੀ ਪ੍ਰਤੀਨਿਧ
Advertisement
Advertisement
Advertisement
Advertisement