ਸੰਗਰੂਰ: ਵੱਖ-ਵੱਖ ਜਥੇਬੰਦੀਆਂ ’ਤੇ ਆਧਾਰਿਤ ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਭਲਕੇ ਪਹਿਲੀ ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਭਲਕੇ ਪਹਿਲੀ ਦਸੰਬਰ ਨੂੰ ਬੇਰੁਜ਼ਗਾਰ ਸਵੇਰੇ 11.30 ਵਜੇ ਵੇਰਕਾ ਮਿਲਕ ਪਲਾਂਟ ਸੰਗਰੂਰ ਨੇੜੇ ਇਕੱਠੇ ਹੋਣਗੇ ਜਿਥੋਂ ਬਾਅਦ ਦੁਪਹਿਰ 1.00 ਵਜੇ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕਰਦਿਆਂ ਕੋਠੀ ਦਾ ਘਿਰਾਓ ਕੀਤਾ ਜਾਵੇਗਾ। -ਨਿੱਜੀ ਪੱਤਰ ਪ੍ਰੇਰਕ