For the best experience, open
https://m.punjabitribuneonline.com
on your mobile browser.
Advertisement

ਬੰਗਲੂਰੂ ਭਗਦੜ: ਭਾਜਪਾ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ

05:40 AM Jun 09, 2025 IST
ਬੰਗਲੂਰੂ ਭਗਦੜ  ਭਾਜਪਾ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦਾ ਅਸਤੀਫ਼ਾ ਮੰਗਿਆ
ਬੰਗਲੂਰੂ ਵਿੱਚ ਵਿਧਾਨ ਸਭਾ ਕੰਪਲੈਕਸ ’ਚ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਦੇ ਵਿਧਾਇਕ ਤੇ ਸੰਸਦ ਮੈਂਬਰ। -ਫੋਟੋ: ਪੀਟੀਆਈ
Advertisement

ਬੰਗਲੂਰੂ, 8 ਜੂਨ
ਭਾਰਤੀ ਜਨਤਾ ਪਾਰਟੀ ਦੀ ਕਰਨਾਟਕ ਇਕਾਈ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵੱਲੋਂ ਅੱਜ ਇੱਥੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਬੰਗਲੂਰੂ ਵਿੱਚ ਹੋਈ ਭਗਦੜ ਦੇ ਮਾਮਲੇ ’ਚ ਮੁੱਖ ਮੰਤਰੀ ਸਿੱਧਾਰਮੱਈਆ ਅਤੇ ਉਪ ਮੁੱਖ ਮੰਤਰੀ ਡੀਕੇ ਸ਼ਿਵਕੁਮਾਰ ਦੇ ਅਸਤੀਫਿਆਂ ਦੀ ਮੰਗ ਕੀਤੀ ਗਈ। ਇਸ ਭਗਦੜ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਸੀ।
ਵਿਧਾਨ ਸਭਾ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਕੀਤੇ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਰ ਅਸ਼ੋਕ ਅਤੇ ਵਿਧਾਨ ਕੌਂਸਲ ਵਿੱਚ ਵਿਰੋਧੀ ਧਿਰ ਦੇ ਨੇਤਾ ਸੀ ਨਾਰਾਇਣਸਵਾਮੀ ਨੇ ਕੀਤੀ। ਭਾਜਪਾ ਆਗੂਆਂ ਨੇ ਕਾਂਗਰਸ ਦੇ ਦੋਵੇਂ ਸੀਨੀਅਰ ਆਗੂਆਂ ਨੂੰ ਤ੍ਰਾਸਦੀ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਹੱਥ ਵਿੱਚ ਤਖ਼ਤੀਆਂ ਲੈ ਕੇ ਪ੍ਰਦਰਸ਼ਨਕਾਰੀਆਂ ਨੇ ਸਰਕਾਰ ’ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ‘ਹੱਤਿਆਰੇ’ ਦੱਸਦੇ ਹੋਏ ਵੀ ਨਾਅਰੇ ਲਗਾਏ।
ਭਾਜਪਾ ਆਗੂ ਜਲਦੀ ਹੀ ਰਾਜਪਾਲ ਥਾਵਰਚੰਦ ਗਹਿਲੋਤ ਨੂੰ ਮਿਲਣ ਦੀ ਯੋਜਨਾ ਬਣਾ ਰਹੇ ਹਨ। ਉਹ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਅਤੇ ਸਰਕਾਰ ਨੂੰ ਬਰਖ਼ਾਸਤ ਕਰਨ ਦੀ ਮੰਗ ਕਰਨਗੇ। ਇਹ ਭਗਦੜ 4 ਜੂਨ ਸ਼ਾਮ ਨੂੰ ਇੱਥੇ ਚਿੰਨਾਸਵਾਮੀ ਸਟੇਡੀਅਮ ਦੇ ਸਾਹਮਣੇ ਹੋਈ ਸੀ, ਜਿੱਥੇ ਵੱਡੀ ਗਿਣਤੀ ਲੋਕ ਆਰਸੀਬੀ ਟੀਮ ਦੀ ਆਈਪੀਐੱਲ ਵਿੱਚ ਹੋਈ ਜਿੱਤ ਦੇ ਜਸ਼ਨ ਵਿੱਚ ਸ਼ਾਮਲ ਹੋਣ ਲਈ ਇਕੱਤਰ ਹੋਏ ਸਨ। ਇਸ ਘਟਨਾ ਵਿੱਚ 11 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ 56 ਜਣੇ ਜ਼ਖ਼ਮੀ ਹੋ ਗਏ ਸਨ। -ਪੀਟੀਆਈ

Advertisement

ਸਿੱਧਾਰਮਈਆ ਤੇ ਸ਼ਿਵਕੁਮਾਰ ਨੂੰ ਅਸਲੀ ਅਪਰਾਧੀ ਦੱਸਿਆ
ਵਿਰੋਧ ਪ੍ਰਦਰਸ਼ਨ ਦੌਰਾਨ ਅਸ਼ੋਕ ਨੇ ਮ੍ਰਿਤਕਾਂ ਲਈ ਨਿਆਂ ਦੀ ਮੰਗ ਕੀਤੀ ਅਤੇ ਸਿਧਾਰਮੱਈਆ ਤੇ ਸ਼ਿਵਕੁਮਾਰ ਨੂੰ ਬੰਗਲੂਰੂ ਦੇ ਅਸਲੀ ਅਪਰਾਧੀ (ਆਰਸੀਬੀ) ਕਿਹਾ। ‘ਘਟਨਾ ਦੇ ਸਬੰਧ ਵਿੱਚ ਬੰਗਲੂਰੂ ਦੇ ਤਤਕਾਲੀ ਪੁਲੀਸ ਕਮਿਸ਼ਨਰ ਬੀ ਦਯਾਨੰਦ ਸਣੇ ਪੰਜ ਪੁਲੀਸ ਅਧਿਕਾਰੀਆਂ ਨੂੰ ਮੁਅੱਤਲ ਕਰਨ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਅਸ਼ੋਕ ਨੇ ਕਿਹਾ ਕਿ ਭਾਜਪਾ ਪੁਲੀਸ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਵਾਸਤੇ ਲੜੇਗੀ ਕਿਉਂਕਿ ਪੁਲੀਸ ਦੀ ਕੋਈ ਗਲਤੀ ਨਹੀਂ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਇਜਾਜ਼ਤ ਨਾ ਦਿੱਤੇ ਜਾਣ ਦੇ ਬਾਵਜੂਦ ਜਿੱਤ ਦਾ ਜਸ਼ਨ ਮਨਾਇਆ ਗਿਆ। ਗਿਆਰਾਂ ਲੋਕਾਂ ਦੀ ਮੌਤ ਕੁਝ ਹੋਰ ਨਹੀਂ ਬਲਕਿ ਸਰਕਾਰ ਵੱਲੋਂ ਸਪਾਂਸਰਡ ਹੱਤਿਆ ਹੈ।

Advertisement
Advertisement

Advertisement
Author Image

Gurpreet Singh

View all posts

Advertisement