ਬੱਗਾ ਨੇ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ
ਖੇਤਰੀ ਪ੍ਰਤੀਨਿਧ
ਲੁਧਿਆਣਾ, 3 ਜੁਲਾਈ
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 87 ਅਧੀਨ ਗੁਰੂ ਅਰਜਨ ਦੇਵ ਨਗਰ ’ਚ ਸੜਕਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਕੌਂਸਲਰ ਅਮਨ ਬੱਗਾ, ਕੌਂਸਲਰ ਹਰਜਿੰਦਰ ਬਾਲੀ, ਜਸਪਾਲ ਸਿੰਘ ਬੌਨੀ, ਪ੍ਰਵੀਨ ਚਿਤਕਾਰਾ ਸਮੇਤ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਅਸੀਂ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਦੀ ਘਾਟ ਨਹੀਂ ਆਉਣ ਦੇਵਾਂਗੇ। ਉਨ੍ਹਾਂ ਦੱਸਿਆ ਕਿ ਹਲਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸਥਾਨਕ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਗੁਰੂ ਅਰਜਨ ਦੇਵ ਨਗਰ ਦੀਆਂ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਬਰਸਾਤੀ ਮੌਸਮ ਦੌਰਾਨ ਰਾਹਗੀਰਾਂ ਨੂੰ ਲੰਘਣਾ ਮੁਸ਼ਕਿਲ ਹੋ ਜਾਂਦਾ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਨ੍ਹਾਂ ਗਲੀਆਂ ਦੇ ਨਿਰਮਾਣ ਨਾਲ ਆਵਾਜਾਈ ਸੁਖਾਵੀਂ ਹੋਵੇਗੀ ਤੇ ਵਿਕਾਸ ਦਾ ਰਾਹ ਪੱਧਰਾ ਹੋਵੇਗਾ। ਇਲਾਕਾ ਨਿਵਾਸੀਆਂ ਨੇ ਵਿਧਾਇਕ ਮਦਨ ਲਾਲ ਬੱਗਾ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਕੀਤਾ ਗਿਆ।