For the best experience, open
https://m.punjabitribuneonline.com
on your mobile browser.
Advertisement

ਭਵਾਨੀਗੜ੍ਹ: ਵਿਧਾਇਕਾ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ

05:38 AM Apr 13, 2025 IST
ਭਵਾਨੀਗੜ੍ਹ  ਵਿਧਾਇਕਾ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ
ਭਵਾਨੀਗੜ੍ਹ ਵਿੱਚ ਖਰੀਦ ਸ਼ੁਰੂ ਕਰਵਾਉਂਦੀ ਹੋਈ ਨਰਿੰਦਰ ਕੌਰ ਭਰਾਜ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ ਸੰਗਰੂਰ, 12 ਅਪਰੈਲ
ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਅਨਾਜ ਮੰਡੀ ਭਵਾਨੀਗੜ੍ਹ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਰਸਮੀ ਤੌਰ ’ਤੇ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਕਣਕ ਦੇ ਖਰੀਦ ਪ੍ਰਬੰਧਾਂ ਨਾਲ ਸਬੰਧਤ ਹਰੇਕ ਵਿਭਾਗ ਦੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਲਈ ਕਿਹਾ ਗਿਆ ਹੈ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਪੁੱਤਾਂ ਵਾਂਗ ਪਾਲੀ ਗਈ ਫਸਲ ਨੂੰ ਖਰੀਦ ਕੇ ਉਨ੍ਹਾਂ ਦੀ ਮਿਹਨਤ ਦਾ ਸਮੇਂ ਸਿਰ ਮੁੱਲ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਸਿਰਫ਼ ਸੁੱਕੀ ਕਣਕ ਹੀ ਲਿਆਉਣ ਤਾਂ ਜੋ ਉਨ੍ਹਾਂ ਦੀ ਜਿਣਸ ਦੀ ਨਾਲੋਂ ਨਾਲ ਖਰੀਦ ਹੋ ਸਕੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਕਣਕ ਦੇ ਸੀਜਨ ਦੌਰਾਨ ਬਲਾਕ ਅਧੀਨ ਖੇਤਾਂ ਵਿੱਚ ਅੱਗ ਲੱਗਣ ਦੀ ਅਣਸੁਖਾਵੀਂ ਘਟਨਾ ਰੋਕਣ ਲਈ ਨਵੇਂ ਬੱਸ ਸਟੈਂਡ ਭਵਾਨੀਗੜ੍ਹ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਖੜ੍ਹੀ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਵਾਨੀਗੜ੍ਹ ਲਈ ਫਾਇਰ ਬ੍ਰਿਗੇਡ ਗੱਡੀ ਦੀ ਅਲਾਟਮੈਂਟ ਹੋ ਚੁੱਕੀ ਹੈ ਅਤੇ ਜ਼ਮੀਨ ਦੀ ਪਛਾਣ ਵੀ ਕਰ ਲਈ ਗਈ ਹੈ ਅਤੇ ਜਲਦੀ ਹੀ ਪੱਕੇ ਤੌਰ ’ਤੇ ਇਸ ਦਾ ਪ੍ਰਬੰਧ ਕਰ ਦਿੱਤਾ ਜਾਵੇਗਾ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅਨਾਜ ਮੰਡੀ ਵਿੱਚ ਸਾਫ ਸਫਾਈ ਅਤੇ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਐੱਸਡੀਐੱਮ ਮਨਜੀਤ ਕੌਰ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਮਿੱਤਲ ਤੇ ਟਰੱਕ ਯੂਨੀਅਨ ਦੇ ਪ੍ਰਧਾਨ ਜਤਿੰਦਰ ਸਿੰਘ ਵਿੱਕੀ ਬਾਜਵਾ ਆਦਿ ਮੀਟਿੰਗ ਵੀ ਕੀਤੀ।
ਧੂਰੀ (ਬੀਰਬਲ ਰਿਸ਼ੀ): ‘ਆਪ’ ਆਗੂ ਅਤੇ ਲਘੂ ਉਦਯੋਗ ਪੰਜਾਬ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਸਾਂਝੇ ਤੌਰ ’ਤੇ ਧੂਰੀ ਦੀ ਦਾਣਾ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ। ਆਗੂਆਂ ਨੇ ਕਿਹਾ ਕਿ ਕਿਸਾਨਾਂ ਤੇ ਆੜ੍ਹਤੀਆਂ ਨੂੰ ਸੀਜਨ ਦੌਰਾਨ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਖਰੀਦ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਬਰਦਾਸ਼ਤਯੋਗ ਨਹੀਂ ਹੋਵੇਗੀ।

Advertisement

Advertisement
Advertisement
Advertisement
Author Image

Mandeep Singh

View all posts

Advertisement