ਭਾਈ ਜਸਬੀਰ ਸਿੰਘ ਖਾਲਸਾ ਦੀ ਯਾਦ ਵਿੱਚ ਕੀਰਤਨ ਦਰਬਾਰ 12 ਨੂੰ

ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲੇ।

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਅਕਤੂਬਰ
ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਚੈਰੀਟੇਬਲ ਆਈ ਇੰਸਟੀਚਿਊਟ ਅਤੇ ਸੁਪਰ ਸਪੈਸ਼ਲਿਟੀ ਹਸਪਤਾਲ ਸੋਹਾਣਾ ਦੀ ਪ੍ਰਬੰਧਕੀ ਕਮੇਟੀ ਵੱਲੋਂ ਪੰਥ ਰਤਨ ਭਾਈ ਜਸਬੀਰ ਸਿੰਘ ਖਾਲਸਾ ਖੰਨੇ ਵਾਲਿਆਂ ਦੀ ਯਾਦ ਵਿੱਚ ਸਾਲਾਨਾ ਗੁਰਮਤਿ ਸਮਾਗਮ ਇੱਥੋਂ ਦੇ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਅਕਾਲ ਆਸ਼ਰਮ ਸੋਹਾਣਾ ਵਿੱਚ 12 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਇਲਾਕੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਭਾਈ ਦਵਿੰਦਰ ਸਿੰਘ ਖਾਲਸਾ ਅਤੇ ਸਕੱਤਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਰੈਣ ਸਬਾਈ ਕੀਰਤਨ ਸਮਾਗਮ ਦੌਰਾਨ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਗਿਆਨੀ ਸਾਹਿਬ ਸਿੰਘ ਸ਼ਾਹਬਾਦ ਮਾਰਕੰਡਾ ਵਾਲੇ, ਭਾਈ ਰਵਿੰਦਰ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਕਰਨੈਲ ਸਿੰਘ ਸ੍ਰੀ ਦਰਬਾਰ ਸਾਹਿਬ, ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਗੁਰਦੇਵ ਸਿੰਘ ਆਸਟਰੇਲੀਆ, ਭਾਈ ਪਰਮਿੰਦਰ ਸਿੰਘ ਆਸਟਰੇਲੀਆ, ਭਾਈ ਅਰਸ਼ਦੀਪ ਸਿੰਘ ਲੁਧਿਆਣਾ ਵਾਲੇ, ਭਾਈ ਲਲਿਤ ਸਿੰਘ ਸੋਹਾਣਾ ਵਾਲੇ, ਬੀਬੀ ਮਨਦੀਪ ਕੌਰ ਖਾਲਸਾ ਲੁਧਿਆਣਾ ਵਾਲੇ, ਬੀਬੀਆਂ ਦਾ ਗੁਰਸ਼ਬਦ ਪ੍ਰਚਾਰ ਸਭਾ ਜਥਾ ਸੋਹਾਣਾ, ਭਾਈ ਮਹਿੰਦਰਪਾਲ ਸਿੰਘ ਚੰਡੀਗੜ੍ਹ ਵਾਲੇ ਸਮੇਤ ਹੋਰ ਪੰਥ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਵੱਲੋਂ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ।