ਭਾਕਿਯੂ ਏਕਤਾ ਉਗਰਾਹਾਂ ਇਕਾਈ ਸੀਹਾਂ ਦੌਦ ਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਲੌਦ, 13 ਅਪਰੈਲ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਸੀਹਾਂ ਦੌਦ ਦੀ ਮੀਟਿੰਗ ਇਕਾਈ ਪ੍ਰਧਾਨ ਮਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਦੇ ਗੁਰੂ ਘਰ ਵਿੱਚ ਹੋਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹਿੱਸਾ ਲਿਆ। ਮੀਟਿੰਗ ’ਚ ਸਰਬਸੰਮਤੀ ਨਾਲ ਨਵੀ ਮੈਂਬਰਸ਼ਿਪ ਸ਼ੁਰੂ ਕੀਤੀ ਗਈ ਅਤੇ ਨਵੀਂ ਕਮੇਟੀ ਬਣਾਉਣ ਦਾ ਫੈਸਲਾ ਕੀਤਾ। ਬਠਿੰਡਾ ਜ਼ਿਲ੍ਹੇ ਵਿੱਚ ਅਧਿਆਪਕਾਂ ਅਤੇ ਕਿਸਾਨਾਂ ’ਤੇ ਹੋਏ ਜਬਰ ਖ਼ਿਲਾਫ਼ ਰਾਮਪੁਰਾਫੂਲ ਵਿੱਚ ਹੋ ਰਹੀ ਰੈਲੀ ’ਚ ਜ਼ੋਰਦਾਰ ਸ਼ਮੂਲੀਅਤ ਕਰਨ ਦਾ ਵੀ ਫ਼ੈਸਲਾ ਲਿਆ ਗਿਆ।
ਆਗੂਆਂ ਨੇ ਪੰਜਾਬ ਸਰਕਾਰ ਅਤੇ ਖੇਤੀ ਵਿਭਾਗ ਤੋਂ ਮੰਗ ਕੀਤੀ ਕਿ ਝੋਨੇ ਦੀਆਂ ਉਹ ਕਿਸਮਾਂ ਐਲਾਨੀਆਂ ਜਾਣ ਜਿਨਾਂ ਦੀ ਖਰੀਦ ਨਿਰਵਿਘਨ ਹੋਵੇ, ਕਿਉਕਿ ਪਿਛਲੇ ਸੀਜ਼ਨ ਵਿੱਚ ਸਰਕਾਰ ਵਲੋਂ ਐਲਾਨੀ ਕਿਸਮ ਪੀ ਆਰ 126 ਦੀ ਖ੍ਰੀਦ ਵਿੱਚ ਵੱਡੇ ਰੱਟੇ ਖੜੇ ਹੋਏ ਸਨ। ਇਸ ਕਿਸਮ ਨੂੰ ਮੰਡੀਆਂ ਵਿੱਚ ਰੋਲ ਕੇ ਕਿਸਾਨਾਂ ਦੀ ਵੱਡੀ ਲੁੱਟ ਕੀਤੀ ਗਈ ਸੀ। ਮੀਟਿੰਗ ਨੇ ਪਿੰਡ ਵਿੱਚ ਯੂਨੀਅਨ ਨੂੰ ਹੋਰ ਮਜ਼ਬੂਤ ਕਰਨ ਅਤੇ ਆਲੇ ਦੁਆਲੇ ਦੇ ਪਿੰਡਾਂ ਵਿੱਚ ਵੀ ਯੂਨੀਅਨ ਦਾ ਵਾਧਾ ਪਸਾਰਾ ਕਰਨ ਦਾ ਵੀ ਅਹਿਦ ਲਿਆ।
ਅੱਜ ਦੀ ਮੀਟਿੰਗ ਵਿੱਚ ਇਕਾਈ ਆਗੂ ਰਾਮ ਸਿੰਘ, ਮੀਤ ਪ੍ਰਧਾਨ ਬਰਿੰਦਰਪਾਲ ਸਿੰਘ, ਕੁਲਵੀਰ ਸਿੰਘ, ਸੁਖਵਿੰਦਰ ਸਿੰਘ, ਮਲਕੀਤ ਸਿੰਘ, ਨਵਦੀਪ ਸਿੰਘ, ਰਮਨਦੀਪ ਸਿੰਘ, ਸਾਧੂ ਸਿੰਘ, ਇੰਦਰਜੀਤ ਸਿੰਘ, ਰਣਜੀਤ ਸਿੰਘ, ਜਗਦੀਪ ਸਿੰਘ, ਜਗਤਾਰ ਸਿੰਘ, ਪ੍ਰੇਮ ਸਿੰਘ, ਦਰਸ਼ਨ ਸਿੰਘ ਸਮੇਤ ਹੋਰ ਬਹੁਤ ਸਾਰੇ ਕਿਸਾਨਾਂ ਨੇ ਵਿਚਾਰ ਚਰਚਾ ਵਿੱਚ ਹਿੱਸਾ ਲਿਆ।