ਭਾਖੜਾ ਵਿੱਚ ਡੁੱਬੇ ਵਿਅਕਤੀ ਦੀ ਲਾਸ਼ ਬਰਾਮਦ
04:03 AM Jun 10, 2025 IST
Advertisement
ਪੱਤਰ ਪ੍ਰੇਰਕ
Advertisement
ਸਮਾਣਾ, 9 ਜੂਨ
ਭਾਖੜਾ ਨਹਿਰ ਵਿੱਚ ਸ਼ੱਕੀ ਹਾਲਤ ’ਚ ਡੁੱਬੇ ਵਿਅਕਤੀ ਦੀ ਲਾਸ਼ ਖਨੌਰੀ ਨੇੜੇ ਭਾਖੜਾ ਨਹਿਰ ’ਚੋਂ ਬਰਾਮਦ ਹੋ ਗਈ ਹੈ। ਸਿਟੀ ਪੁਲੀਸ ਦੇ ਰਾਜਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਜਯੋਤੀ ਸਿੰਘ (35) ਪੁੱਤਰ ਸੁਖਦੇਵ ਸਿੰਘ ਵਾਸੀ ਪ੍ਰਤਾਪ ਕਲੋਨੀ ਸਮਾਣਾ ਦੇ ਭਰਾ ਵੱਲੋਂ ਪੁਲੀਸ ਨੂੰ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਸ ਦਾ ਭਰਾ ਗੱਡੀ ਮਾਲਕ ਜਤਿੰਦਰ ਵਾਸੀ ਮੁਹਾਲੀ ਦੀ ਗੱਡੀ ’ਤੇ ਡਰਾਈਵਰ ਵਜੋਂ ਕੰਮ ਕਰਦਾ ਸੀ। ਉਸ ਨੇ ਦੋਸ਼ ਲਾਇਆ ਕਿ ਮਾਲਕ ਤੋਂ ਦੁਖੀ ਅਤੇ ਪ੍ਰੇਸ਼ਾਨ ਹੋ ਕੇ ਉਸ ਨੇ ਭਾਖੜਾ ਨਹਿਰ ਦੇ ਪਟਿਆਲਾ ਸਾਈਡ ਪੁੱਲ ਨੇੜੇ ਨਹਿਰ ’ਚ ਛਾਲ ਮਾਰ ਕੇ ਆਤਮ ਹੱਤਿਆ ਕਰ ਲਈ। ਅਧਿਕਾਰੀ ਅਨੁਸਾਰ ਦਰਜ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਗੱਡੀ ਮਾਲਕ ਜਤਿੰਦਰ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਦੋਂਕਿ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵਿਸਰਾ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਬੱਚੇ ਛੱਡ ਗਿਆ ਹੈ।
Advertisement
Advertisement
Advertisement