ਸੰਤੋਖ ਗਿੱਲਰਾਏਕੋਟ, 1 ਫਰਵਰੀਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ 8ਵੇਂ ਬਜਟ ਬਾਰੇ ਪ੍ਰਤੀਕਰਮ ਦਿੰਦੇ ਹੋਏ ਹਲਕਾ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਭਾਜਪਾ ਦੀ ਦੁਕਾਨ ਹੁਣ ਛੇਤੀ ਹੀ ਬੰਦ ਹੋਣ ਵਾਲੀ ਹੈ। ਡਾ. ਅਮਰ ਸਿੰਘ ਨੇ ਇਸ ਬਜਟ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਆਮ ਲੋਕਾਂ ਨੂੰ ਬਜਟ ਤੋਂ ਕੋਈ ਆਸ ਨਹੀਂ ਹੈ।ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਹਾਲੀਆ ਬਜਟ ਵਿੱਚ ਮੱਧਵਰਗ, ਆਮ ਲੋਕਾਂ, ਗ਼ਰੀਬਾਂ, ਕਿਸਾਨਾਂ ਅਤੇ ਮਜ਼ਦੂਰਾਂ ਉਪਰ ਭਾਰੀ ਟੈਕਸ ਲਾਉਣ ਦੀ ਤਿਆਰੀ ਕੀਤੀ ਗਈ ਹੈ, ਜਦਕਿ ਕਾਰਪੋਰੇਟਾਂ ਨੂੰ ਰਿਆਇਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖ਼ੁਦ ਪੇਸ਼ ਕੀਤੇ ਆਰਥਿਕ ਸਰਵੇਖਣ ਤੋਂ ਇਕ ਗੱਲ ਸਾਫ਼ ਹੋ ਗਈ ਹੈ ਕਿ ਮੁਲਕ ਵਿੱਚ ਅਮੀਰ ਅਤੇ ਗ਼ਰੀਬ ਦਰਮਿਆਨ ਆਰਥਿਕ ਪਾੜਾ ਐਨਾ ਜ਼ਿਆਦਾ ਵੱਧ ਗਿਆ ਹੈ ਕਿ ਗ਼ਰੀਬ ਲੋਕਾਂ ਦਾ ਜੀਵਨ ਦੁੱਭਰ ਹੋ ਗਿਆ ਹੈ ਅਤੇ ਦੇਸ਼ ਦਾ ਸਮੁੱਚਾ ਸਰਮਾਇਆ ਕੁਝ ਹੱਥਾਂ ਵਿੱਚ ਇਕੱਠਾ ਹੋ ਰਿਹਾ ਹੈ।