ਭੂਮੀਸ਼ ਕੰਬੋਜ ਨੂੰ ਸਰਬੋਤਮ ਤੈਰਾਕ ਦਾ ਖ਼ਿਤਾਬ
05:13 AM Jul 05, 2025 IST
Advertisement
ਸਿਰਸਾ: ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਤੈਰਾਕੀ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਮੁਕਾਬਲੇ ਵਿੱਚ ਭੂਮੀਸ਼ ਕੰਬੋਜ ਨੇ ਪੰਜ ਸੋਨ ਤਗਮੇ ਜਿੱਤ ਕੇ ਗਰੁੱਪ ਦੋ ਵਿੱਚ ਸਰਵੋਤਮ ਤੈਰਾਕ ਦਾ ਖ਼ਿਤਾਬ ਜਿੱਤਿਆ। ਇਸੇ ਤਰ੍ਹਾਂ ਇਸ ਮੁਕਾਬਲੇ ਵਿੱਚ ਈਸ਼ਾਨ ਸਿੰਘ ਨੇ ਦੋ ਕਾਂਸੀ ਦੇ ਤਗ਼ਮੇ ਜਿੱਤੇ ਜਦਕਿ ਸਮਰੀਨ ਕੌਰ ਨੇ ਇੱਕ ਸੋਨ, ਇੱਕ ਚਾਂਦੀ ਅਤੇ ਇੱਕ ਕਾਂਸੀ ਦਾ ਤਗ਼ਮਾ ਜਿੱਤਿਆ। ਰਿਆਨ ਮਹਿਤਾ ਨੇ ਵੀ ਦੋ ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਮਾਣ ਵਧਾਇਆ। ਪ੍ਰਿੰਸੀਪਲ ਡਾ. ਰਮਾ ਦਹੀਆ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਤੈਰਾਕੀ ਕੋਚ ਦਿਲਮਨ ਅਤੇ ਰਵੀ ਕੰਬੋਜ ਦੀ ਵੀ ਸ਼ਲਾਘਾ ਕੀਤੀ। ਡਾ. ਦਹੀਆ ਨੇ ਜੇਤੂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement
Advertisement