ਮਗਨਰੇਗਾ ਮੁਲਾਜ਼ਮਾਂ ਵੱਲੋਂ ਸੰਗਰੂਰ ’ਚ ਮਾਰਚ ਤੇ ਪਟਿਆਲਾ ਵਿੱਚ ਸਿਆਪਾ

ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਸਤੰਬਰ

ਸੰਗਰੂਰ ’ਚ ਰੋਸ ਮਾਰਚ ਕਰਦੇ ਹੋਏ ਮਗਨਰੇਗਾ ਮੁਲਾਜ਼ਮ।

ਮਗਨਰੇਗਾ ਗੌਰਮਿੰਟ ਕੰਟਰੈਕਟ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਾਉਣ ਲਈ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਦੇ ਪੰਜਵੇਂ ਦਿਨ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ। ਏਡੀਸੀ ਵਿਕਾਸ ਦਫ਼ਤਰ ਅੱਗੇ ਧਰਨਾ ਲਗਾਤਾਰ ਜਾਰੀ ਹੈ। ਮਗਨਰੇਗਾ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਕਾਰਨ ਮਗਨਰੇਗਾ ਦਾ ਸਮੁੱਚਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਹੈ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਣਧੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਕਿਹਾ ਕਿ ਦਹਾਕੇ ਤੋਂ ਮਗਨਰੇਗਾ ਮੁਲਾਜ਼ਮ ਆਪਣੀਆਂ ਸੇਵਾਵਾਂ ਨਿਗੂਣੀਆਂ ਤਨਖਾਹਾਂ ਉਪਰ ਨਿਭਾਅ ਰਹੇ ਹਨ। 1539 ਮਗਨਰੇਗਾ ਮੁਲਾਜ਼ਮਾਂ ਦੀ ਭਰਤੀ ਮਾਪਦੰਡਾਂ ਅਨੁਸਾਰ ਹੋਈ ਸੀ। ਵਿਭਾਗ ਵਿਚ ਹਜ਼ਾਰਾਂ ਆਸਾਮੀਆਂ ਖਾਲੀ ਹਨ ਪਰ ਇਨ੍ਹਾਂ ਦੇ ਕੰਮ ਦਾ ਬੋਝ ਮਗਨਰੇਗਾ ਮੁਲਾਜ਼ਮਾਂ ਉਪਰ ਪਾਇਆ ਜਾਂਦਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਾਰੇ ਮਗਨਰੇਗਾ ਮੁਲਾਜ਼ਮਾਂ ਨੂੰ ਵਿਭਾਗ ਵਿਚ ਖਾਲੀ ਆਸਾਮੀਆਂ ’ਤੇ ਮਰਜ਼ ਕਰਨ ਦਾ ਬਿਲ ਪੰਜਾਬ ਕੈਬਨਿਟ ਵਿਚ ਪਾਸ ਨਹੀਂ ਕੀਤਾ ਜਾਂਦਾ ਉਦੋਂ ਤੱਕ ਕਲਮ ਛੋੜ ਹੜਤਾਲ ਅਤੇ ਧਰਨੇ

ਮਗਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨੂੰ ਮੰਗ ਪੱਤਰ ਸੌਂਪਦੇ ਹੋਏ।-ਫੋਟੋ:ਭੰਗੂ

ਪ੍ਰਦਰਸ਼ਨ ਜਾਰੀ ਰਹਿਣਗੇ। ਇਸ ਮੌਕੇ ਅਮਨਦੀਪ ਸਿੰਘ, ਤੇਜਵਰਿੰਦਰ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ, ਰਾਜਵਿੰਦਰ ਸਿੰਘ, ਤਰਸੇਮ ਚੰਦ, ਸਵੀਟੀ ਰਾਣੀ, ਅਨੂੰ ਬਾਲਾ ਆਦਿ ਨ ਸੰਬੋਧਨ ਕੀਤਾ।

ਪਟਿਆਲਾ(ਖੇਤਰੀ ਪ੍ਰਤੀਨਿਧ):ਇਥੇ ਮਗਨਰੇਗਾ ਮੁਲਾਜ਼ਮਾਂ ਵੱਲੋਂ ਸ਼ੁਰੂ ਕੀਤੀ ਗਈ ਹੜਤਾਲ਼ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ। ਮਗਨਰੇਗਾ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਜੋਗੀਪੁਰ ਦੀ ਅਗਵਾਈ ਹੇਠ ਅੱਜ ਮੁਲਾਜ਼ਮਾਂ ਨੇ ਇਥੇ ਸਰਕਾਰ ਦਾ ਸਿਆਪਾ ਕੀਤਾ। ਇਸ ਮੌਕੇ ਉਨ੍ਹਾਂ ਨੇ ਡੀਸੀ ਦਫ਼ਤਰ ਰਾਹੀਂ ਸਰਕਾਰ ਦੇ ਨਾਮ ਮੰਗ ਪੱਤਰ ਵੀ ਦਿੱਤਾ।

Tags :