ਮਟਕਾ ਚੌਕ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
ਇੱਥੋਂ ਦੇ ਮਟਕਾ ਚੌਕ ’ਤੇ ਦੇਰ ਰਾਤ ਇਕ ਤੇਜ਼ ਰਫ਼ਤਾਰ ਮਰਸਡੀਜ਼ ਕਾਰ ਮਟਕਾ ਚੌਕ ’ਤੇ ਚੜ੍ਹ ਗਈ ਹੈ। ਹਾਲਾਂਕਿ ਇਸ ਦੌਰਾਨ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਗਿਆ ਹੈ। ਉੱਧਰ ਕਾਰ ਦੇ ਏਅਰਬੈੱਗ ਖੁੱਲ੍ਹਣ ਕਰਕੇ ਡਰਾਈਵਰ ਦੀ ਵੀ ਜਾਨ ਬਚ ਗਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਚੰਡੀਗੜ੍ਹ ਪੁਲੀਸ ਦੇ ਥਾਣਾ ਸੈਕਟਰ-3 ਦੀ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਲੰਘੀ ਰਾਤ 12.30 ਵਜੇ ਦੇ ਕਰੀਬ ਇਹ ਹਾਦਸਾ ਹੋਇਆ ਹੈ। ਉਸ ਸਮੇਂ ਸੈਕਟਰ-16 ਤੇ 17 ਵਾਲੀ ਸੜਕ ਤੋਂ ਤੇਜ਼ ਰਫ਼ਕਾਰ ਕਾਰ ਬੈਕਾਬੂ ਹੋ ਕੇ ਮਟਕਾ ਚੌਕ ’ਤੇ ਚੜ੍ਹ ਗਈ ਹੈ। ਇਸ ਦੌਰਾਨ ਕਾਰ ਚਾਲਕ ਦੇ ਮਾਮੂਲੀ ਸੱਟਾਂ ਵੱਜੀਆਂ ਹਨ। ਥਾਣਾ ਸੈਕਟਰ-3 ਦੀ ਪੁਲੀਸ ਨੇ ਤੁਰੰਤ ਕਾਰ ਚਾਲਕ ਨੂੰ ਸੈਕਟਰ-16 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਦੂਜੇ ਪਾਸੇ ਕਾਰ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸੈਕਟਰ-3 ਦੀ ਪੁਲੀਸ ਦੇ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਘਟਨਾ ਵਾਲੀ ਥਾਂ ਦੀ ਸੀਸੀਟੀਵੀ ਫੁਟੇਜ ਖੰਘਾਲੀ ਜਾ ਰਹੀ ਹੈ, ਜਿਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।