ਮਨਜਿੰਦਰ ਸਿੰਘ ਸਿਰਸਾ ਦੇ ਪਿੰਡ ’ਚ ਜਸ਼ਨ
05:59 AM Feb 09, 2025 IST
Advertisement
ਸਿਰਸਾ:
Advertisement
ਦਿੱਲੀ ਚੋਣਾਂ ਵਿੱਚ ਮਨਜਿੰਦਰ ਸਿੰਘ ਸਿਰਸਾ ਦੀ ਜਿੱਤ ’ਤੇ ਉਨ੍ਹਾਂ ਦੇ ਜੱਦੀ ਪਿੰਡ ਬਾਜੇਕਾਂ ਵਿੱਚ ਜਸ਼ਨ ਦਾ ਮਾਹੌਲ ਦੇਖਣ ਨੂੰ ਮਿਲਿਆ। ਸਰਪੰਚ ਦੇ ਨੁਮਾਇੰਦੇ ਰਾਜਿੰਦਰ ਕੰਗ ਨੇ ਮਨਜਿੰਦਰ ਸਿੰਘ ਨੂੰ ਉਨ੍ਹਾਂ ਦੀ ਜਿੱਤ ’ਤੇ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਜਿੱਤ ਪਿੰਡ ਦਾ ਮਾਣ ਹੈ। ਇਸ ਦੌਰਾਨ ਲੋਕਾਂ ਵਿੱਚ ਮਠਿਆਈਆਂ ਵੰਡੀਆਂ ਗਈਆਂ। ਪਿੰਡ ਵਾਸੀਆਂ ਨੇ ਢੋਲ ਦੇ ਡੱਗੇ ’ਤੇ ਜਸ਼ਨ ਮਨਾਇਆ। ਸਰਪੰਚ ਕੰਗ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਇੱਕ ਸਫਲ ਸਿਆਸਤਦਾਨ ਹੋਣ ਦੇ ਨਾਲ-ਨਾਲ ਇੱਕ ਸਮਾਜ ਸੇਵਕ ਵੀ ਹਨ। ਜ਼ਿਕਰਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਜੱਦੀ ਪਿੰਡ ਬਾਜੇਕਾਂ ਦੇ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਹੈ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement