ਮਨਰੇਗਾ ਸਕੀਮ ਦਾ ਵੱਧ ਲਾਹਾ ਲੈਣ ਵਾਲੀ ਪੰਚਾਇਤ ਦਾ ਹੋਵੇਗਾ ਸਨਮਾਨ: ਪਠਾਣਮਾਜਰਾ
ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 30 ਜਨਵਰੀ
ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਬਲਾਕ ਭੁਨਰਹੇੜੀ ਦੇ ਸਰਪੰਚਾਂ ਨਾਲ ਪਲੇਠੀ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਨਵੀਆਂ ਚੁਣੀਆਂ ਪੰਚਾਇਤਾਂ ਪਾਰਟੀਬਾਜ਼ੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡ ਦੇ ਵਿਕਾਸ ਨੂੰ ਅਹਿਮੀਅਤ ਦੇਣ ਅਤੇ ਬਦਲਾਖੋਰੀ ਦੀ ਭਾਵਨਾ ਨਾ ਰੱਖਣ ਅਤੇ ਪਿੰਡਾਂ ਵਿੱਚ ਹੋਣ ਵਾਲੇ ਕੰਮਾਂ ਦੀ ਸੂਚੀ ਤਿਆਰ ਕਰਨ। ਇਸ ਮੌਕੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਸੜਕਾਂ ਦੀਆਂ ਬਰਮਾਂ ਖਾਲੀ ਕਰਵਾ ਕੇ ਵੱਧ ਤੋਂ ਵੱਧ ਪੌਦੇ ਲਗਾਉਣ ਤਾਂ ਕਿ ਹਲਕੇ ਦੇ ਪਿੰਡ ਸੋਹਣੇ ਲੱਗਣ ਅਤੇ ਹਲਕਾ ਸਨੌਰ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਜੋ ਪੰਚਾਇਤ ਮਨਰੇਗਾ ਸਕੀਮ ਦਾ ਸਭ ਤੋਂ ਵੱਧ ਲਾਹਾ ਲਵੇਗੀ, ਉਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਜਲਦ ਹੀ ਖੇਡ ਸਟੇਡੀਅਮ ਤਿਆਰ ਕੀਤੇ ਜਾਣਗੇ ਅਤੇ ਗਲੀਆਂ, ਨਾਲੀਆਂ ਅਤੇ ਫਿਰਨੀਆਂ ਦੇ ਕੰਮਾਂ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਦਾ ਜੰਗੀ ਪੱਧਰ ’ਤੇ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ।
ਇਸ ਮੌਕੇ ਹਰਜਸ਼ਨ ਸਿੰਘ ਪਠਾਣਮਾਜਰਾ, ਬੀ.ਡੀ.ਪੀ.ਓ. ਮੋਹਿੰਦਰਜੀਤ ਸਿੰਘ, ਡਾ. ਗੁਰਮੀਤ ਸਿੰਘ ਬਿੱਟੂ, ਗੁਰਪ੍ਰੀਤ ਗੂਰੀ ਪੀ.ਏ., ਹਰਦੇਵ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਬਲਜੀਤ ਸਿੰਘ ਝੁੱਗੀਆਂ ਦਫ਼ਤਰ ਇੰਚਾਰਜ, ਸੈਕਟਰੀ ਹਰਲਾਲ ਸਿੰਘ, ਮਨਿੰਦਰ ਫਰਾਂਸਵਾਲਾ, ਸਿਮਰਜੀਤ ਸਿੰਘ ਸੋਹਲ ਪ੍ਰਧਾਨ, ਗੁਰਮੀਤ ਸਿੰਘ ਵਿਰਕ ਸਰਪੰਚ, ਰਾਜਾ ਧੰਜੂ ਤੋਂ ਇਲਾਵਾ ਵੱਡੀ ਗਿਣਤੀ ’ਚ ਸਰਪੰਚ, ਸਮੂਹ ਸੈਕਟਰੀ, ਮਨਰੇਗਾ ਦੇ ਕਰਮਚਾਰੀ ਅਤੇ ‘ਆਪ’ ਆਗੂ ਮੌਜੂਦ ਸਨ।