ਮਨੋਹਰ ਲਾਲ ਨੇ ਦਲਿਤ ਸਮਾਜ ਨੂੰ ਦਿੱਤੀ ਮਜ਼ਬੂਤੀ: ਕਟਾਰੀਆ
ਸਰਬਜੀਤ ਸਿੰਘ ਭੱਟੀ
ਅੰਬਾਲਾ, 8 ਜੂਨ
ਕੇਂਦਰੀ ਮੰਤਰੀ ਮਨੋਹਰ ਲਾਲ ਦੇ ਮੁੱਖ ਮੀਡੀਆ ਸਲਾਹਕਾਰ ਸੁਦੇਸ਼ ਕਟਾਰੀਆ ਨੇ ਕਿਹਾ ਕਿ ਦਲਿਤ ਭਾਈਚਾਰੇ ਦੀ ਭਲਾਈ ਲਈ ਮਨੋਹਰ ਲਾਲ ਸਰਕਾਰ ਦੇ ਯੋਗਦਾਨ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਇੱਥੇ ਸੈਕਟਰ-9 ਵਿੱਚ ਅਗਰਵਾਲ ਭਵਨ ’ਚ ਸੰਵਿਧਾਨ ਸਨਮਾਨ ਸਮਾਰੋਹ ਕਮੇਟੀ ਵੱਲੋਂ ਕਰਵਾਏ ਪ੍ਰੋਗਰਾਮ ਦੌਰਾਨ ਸ੍ਰੀ ਕਟਾਰੀਆ ਨੇ ਕਿਹਾ ਕਿ ਮਨੋਹਰ ਲਾਲ ਨੇ ਮੁੱਖ ਮੰਤਰੀ ਵਜੋਂ ਐੱਸਸੀ ਕਮਿਸ਼ਨ, ਸਫ਼ਾਈ ਕਰਮਚਾਰੀ ਕਮਿਸ਼ਨ ਦਾ ਗਠਨ ਕਰ ਕੇ ਅਤੇ ਨੌਕਰੀ ਵਿੱਚ ਰਾਖਵਾਂਕਰਨ ਦੇ ਕੇ ਦਲਿਤ ਸਮਾਜ ਦੀਆਂ ਪੁਰਾਣੀਆਂ ਮੰਗਾਂ ਪੂਰੀਆਂ ਕੀਤੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਤੱਕ ਲਿਜਾਇਆ ਜਾਵੇਗਾ। ਇਸ ਮੌਕੇ ਐੱਸਸੀ ਕਮਿਸ਼ਨ ਦੇ ਉਪ ਚੇਅਰਮੈਨ ਵਿਜੇਂਦਰ ਬਡਗੁੱਜਰ ਨੇ ਕਿਹਾ ਕਿ ਡਾ. ਅੰਬੇਡਕਰ ਦੇ ਦਰਸਾਏ ਰਾਹ ’ਤੇ ਤੁਰਦਿਆਂ ਹੀ ਅਸੀਂ ਅੱਗੇ ਵਧ ਸਕਦੇ ਹਾਂ।
ਇਸ ਮੌਕੇ ਸੰਤ ਗਿਆਨਨਾਥ ਮਹਾਰਾਜ, ਸਵਾਮੀ ਵੀਰ ਸਿੰਘ ਹਿਤਕਾਰੀ, ਕੁਲਦੀਪ ਬਿੱਟੂ ਮਹਮ, ਰਵੀ ਚੌਧਰੀ, ਸੰਜੀਵ ਤੇ ਡਾ. ਕਪੂਰ ਸਿੰਘ ਸਣੇ ਹੋਰ ਪਤਵੰਤੇ ਹਾਜ਼ਰ ਸਨ। ਪ੍ਰਬੰਧਕ ਕਮੇਟੀ ਵੱਲੋਂ ਮਹਿਮਾਨਾਂ ਨੂੰ ਪੱਗ, ਸਿਰੋਪਾ, ਬਾਬਾ ਸਾਹਿਬ ਦੀ ਤਸਵੀਰ ਤੇ ਸ਼ਾਲ ਦੇ ਕੇ ਸਨਮਾਨਿਆ ਗਿਆ।