ਟ੍ਰਿਬਿਊਨ ਨਿਊਜ਼ ਸਰਵਿਸਚੰਡੀਗੜ੍ਹ, 13 ਅਪਰੈਲਇੱਥੋਂ ਦੇ ਮਲੋਆ ਸਥਿਤ ਸਮਾਲ ਫਲੈਟਸ ਵਿੱਚੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ ਹੋ ਗਏ। ਥਾਣਾ ਮਲੋਆ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਜਗਦੀਸ਼ ਪ੍ਰਸਾਦ ਵਾਸੀ ਮਲੋਆ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਵਿਰੁੱਧ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਕੋਈ ਉਸ ਦੇ ਘਰ ਵਿੱਚ ਦਾਖਲ ਹੋ ਕੇ ਇਕ ਸੋਨੇ ਦੀ ਮੁੰਦਰੀ, ਦੋ ਸੋਨੇ ਦੇ ਸੈੱਟ, ਇਕ ਸੋਨੇ ਦੀ ਚੈਨ, ਚਾਂਦੀ ਦਾ ਮੰਦਰ ਤੇ ਹੋਰ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਿਆ ਹੈ। ਥਾਣਾ ਮਲੋਆ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।