ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਈ
05:10 AM Jul 02, 2025 IST
Advertisement
ਪੱਤਰ ਪ੍ਰੇਰਕ
Advertisement
ਬਲਾਚੌਰ, 1 ਜੁਲਾਈ
Advertisement
Advertisement
ਖਾਲਸਾ ਰਾਜ ਸਮੇਂ ਮਹਾਰਾਜਾ ਰਣਜੀਤ ਸਿੰਘ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਆਖਰੀ ਪਿੰਡ ਆਂਸਰੋਂ ’ਚ ਸਤਲੁਜ ਦਰਿਆ ਦੇ ਹੈੱਡਵਰਕਸ ਨੇੜੇ ਸਥਾਪਿਤ ਵਿਰਾਸਤੀ ਨਿਗਰਾਨ ਚੌਕੀ ਸਰਕਾਰ ਏ ਖਾਲਸਾ ’ਚ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186 ਵੀਂ ਬਰਸੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਮਨਾਈ ਗਈ। ਇਸ ਮੌਕੇ ਅਰਦਾਸ ਕੀਤੀ ਗਈ ਅਤੇ ਪੰਥਕ ਏਕਤਾ ’ਤੇ ਜ਼ੋਰ ਦਿੱਤਾ ਗਿਆ। ਅਕਾਲੀ ਦਲ ਅੰਮ੍ਰਿਤਸਰ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਨੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਫਲਸਫੇ ਅਤੇ ਖਾਲਸਾ ਰਾਜ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਇੰਟਰਨੈਸ਼ਨਲ ਪੰਜਾਬੀ ਫਾਊਂਡੇਸ਼ਨ ਦੇ ਪ੍ਰਮੁੱਖ ਗੁਰਚਰਨ ਸਿੰਘ ਬਣਵੈਤ ਦੇ ਪਰਿਵਾਰਕ ਮੈਂਬਰ ਪਰਵਾਸੀ ਭਾਰਤੀ ਦਲਜੀਤ ਸਿੰਘ, ਬੀਬੀ ਕਮਲਜੀਤ ਕੌਰ ਬਣਵੈਤ ਕੈਨੇਡਾ ਤੋਂ ਉਚੇਚੇ ਤੌਰ ਤੇ ਇੱਥੇ ਆਏ ਹਨ।
Advertisement