ਮਹਿੰਦਰਾ ਕਾਲਜ ’ਚ ਸਾਈਬਰ ਸੁਰੱਖਿਆ ਬਾਰੇ ਸੈਮੀਨਾਰ
ਸਰਬਜੀਤ ਸਿੰਘ ਭੰਗੂ
ਪਟਿਆਲਾ, 3 ਫਰਵਰੀ
ਉਮੰਗ ਵੈੱਲਫੇਅਰ ਫਾਊਂਡੇਸ਼ਨ ਦੇ ਚੇਅਰਮੈਨ ਹਰਦੀਪ ਸਿੰਘ ਬਡੂੰਗਰ (ਡੀਐਸਪੀ) ਦੀ ਨਿਗਰਾਨੀ ਅਤੇ ਪ੍ਰਧਾਨ ਅਰਵਿੰਦਰ ਸਿੰਘ ਦੀ ਅਗਵਾਈ ਹੇਠ ਜਾਰੀ ਸਾਈਬਰ ਸੁਰੱਖਿਆ ਸੈਮੀਨਾਰਾਂ ਦੀ ਲੜੀ ਵਜੋਂ ਮਹਿੰਦਰਾ ਕਾਲਜ ਪਟਿਆਲਾ ਦੇ ਕੰਪਿਊਟਰ ਸਾਇੰਸ ਵਿਭਾਗ ਵਿੱਚ ਸਾਈਬਰ ਸੁਰੱਖਿਆ ਬਾਰੇ ਸੈਮੀਨਾਰ ਕਰਵਾਇਆ ਗਿਆ। ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਦੇ ਸਹਿਯੋਗ ਨਹਲ ਕਰਵਾਏ ਗਏ ਸੈਮੀਨਾਰ ਦੌਰਾਨ ਮਾਹਰ ਅਨੁਰਾਗ ਅਚਾਰੀਆ ਨੇ ਸਾਈਬਰ ਖਤਰਿਆਂ ਤੋਂ ਜਾਣੂ ਕਰਵਾਇਆ। ਕਾਲਜ ਪ੍ਰਿੰਸੀਪਲ ਡਾ. ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਨਾਲ ਸਬੰਧਤ ਮੁੱਦਿਆਂ ਨੂੰ ਸਮਝਣ ਲਈ ਜਾਣਕਾਰੀ ਵਾਲੇ ਸਾਧਨਾਂ ਨਾਲ ਲੈਸ ਕਰਨਾ ਹੈ, ਜਿਸ ਵਿੱਚ ਗੋਪਨੀਯਤਾ, ਨਿੱਜੀ ਜਾਣਕਾਰੀ ਅਤੇ ਡੇਟਾ ਸੰਬੰਧੀ ਖਤਰੇ ਸ਼ਾਮਲ ਹਨ। ਵਾਈਸ ਪ੍ਰਿੰਸੀਪਲ ਪ੍ਰੋਫੈਸਰ ਰੋਮੀ ਨੇ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਵਿੱਚ ਚੌਕਸ ਰਹਿਣ ਦੀ ਸਲਾਹ ਦਿੱਤੀ। ਕੰਪਿਊਟਰ ਸਾਇੰਸ ਵਿਭਾਗ ਦੀ ਮੁਖੀ ਪ੍ਰੋ. ਮੀਨਾਕਸ਼ੀ, ਪ੍ਰੋ. ਪਰਮਿੰਦਰ ਰੇਖੀ, ਪ੍ਰੋ. ਲਵਲੀਨ ਪਰਮਾਰ ਅਤੇ ਪ੍ਰੋ. ਮੁਹੰਮਦ ਸੋਹੇਲ ਨੇ ਵੀ ਵਿਚਾਰ ਪੇਸ਼ ਕੀਤੇ।