ਮਾਤਾ ਗੁਜਰੀ ਸਕੂਲ ਵਿੱਚ ਗੁਰਬਾਣੀ ਕੰਠ ਮੁਕਾਬਲੇ
ਪੱਤਰ ਪ੍ਰੇਰਕ
ਦੇਵੀਗੜ੍ਹ, 6 ਫਰਵਰੀ
ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੜਾ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੰਠ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹਿੱਸਾ ਲੈ ਕੇ ਇਨਾਮ ਜਿੱਤੇ। ਗੁਰਬਾਣੀ ਕੰਠ ਮੁਕਾਬਲਾ (ਗਰੁੱਪ-1) ਵਿੱਚ ਹਰਗੁਣ ਕੌਰ ਨੇ ਦੂਜਾ ਅਤੇ ਮਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 13 ਸਾਲ ਤੋਂ ਵੱਧ ਉਮਰ ਵਰਗ ਦੇ ਗੁਰਬਾਣੀ ਕੰਠ ਮੁਕਾਬਲੇ ਵਿਚ ਐਸ਼ਪ੍ਰੀਤ ਸਿੰਘ ਪਹਿਲਾ ਤੇ ਕਿਰਤਦੀਪ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੁਰਬਾਣੀ ਸ਼ੁੱਧ ਮੁਕਾਬਲੇ ਵਿੱਚ ਹਰਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅਨਮੋਲ ਪ੍ਰੀਤ ਕੌਰ, ਹਰਗੁਨਪ੍ਰੀਤ ਕੌਰ ਅਤੇ ਜੈਸਮੀਨ ਕੌਰ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਤਾਰ ਮੁਕਾਬਲੇ (ਗਰੁੱਪ-1) ਗੁਰਸ਼ਾਨ ਸਿੰਘ, ਪੰਥਪ੍ਰੀਤ ਸਿੰਘ ਅਤੇ ਅਭਿਰਾਜ ਸਿੰਘ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਦਸਤਾਰ ਮੁਕਾਬਲੇ (ਗਰੁੱਪ-3) ਗੌਰਵ, ਯੁਵਰਾਜ, ਅਭਿਜੋਤ ਤੇ ਅੰਮ੍ਰਿਤ ਪਾਲ ਨੇ ਕ੍ਰਮਵਾਰ ਪਹਿਲਾ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ। ਬੱਚਿਆਂ ਨੂੰ ਮੁਕਾਬਲਿਆਂ ਦੀ ਤਿਆਰੀ ਗੁਰੂ ਨਾਨਕ ਮਲਟੀਵਰਸਟੀ ਲੁਧਿਆਣਾ ਵੱਲੋਂ ਗੁਰਬਾਣੀ ਅਧਿਆਪਕ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ। ਸਕੂਲ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ, ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵਾਲੀਆ ਨੇ ਬੱਚਿਆਂ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਇਸ ਮੌਕੇ ਗੁਰਬਾਣੀ ਅਧਿਆਪਕਾ ਮਨਦੀਪ ਕੌਰ, ਨਵਨੀਤ ਕੌਰ ਅਤੇ ਗੁਰਬਾਜ਼ ਸਿੰਘ ਆਦਿ ਵੀ ਮੌਜੂਦ ਸਨ।