ਮਾਤਾ ਸੁੰਦਰੀ ਗਰੁੱਪ ਦੇ ਐਜੂਕੇਸ਼ਨ ਕਾਲਜ ਦਾ ਨਤੀਜਾ ਸ਼ਾਨਦਾਰ
ਖੇਤਰੀ ਪ੍ਰਤੀਨਿਧ
ਰਾਮਪੁਰਾ ਫੂਲ, 8 ਜੂਨ
ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੇ ਐਜੂਕੇਸ਼ਨ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਸਿੱਧੂ ਅਤੇ ਮੈਨੇਜਿੰਗ ਡਾਇਰੈਕਟਰ ਗੁਰਵਿੰਦਰ ਸਿੰਘ ਨੇ ਇਸ ਸ਼ਾਨਦਾਰ ਨਤੀਜੇ ਉੱਪਰ ਖ਼ੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਪਹਿਲੀਆਂ ਪੁਜ਼ੀਸ਼ਨਾਂ ਕਿਰਨਾ ਖਾਂ, ਕਿਰਨਜੀਤ ਕੌਰ, ਸੁਖਪ੍ਰੀਤ ਕੌਰ, ਮੋਨਿਕਾ ਆਹੂਜਾ, ਰੁਪਿੰਦਰ ਕੌਰ, ਦੂਜੀਆਂ ਪੁਜ਼ੀਸ਼ਨਾਂ ਕੋਮਲ ਗਰਗ, ਦਲਜੀਤ ਕੌਰ, ਤੀਜੀਆਂ ਪੁਜ਼ੀਸ਼ਨਾਂ ਮਨਦੀਪ ਕੌਰ, ਅਰਸ਼ਦੀਪ ਕੌਰ ਅਤੇ ਹਰਦੀਪ ਕੌਰ ਨੇ ਸਾਂਝੇ ਤੌਰ ’ਤੇ ਪ੍ਰਾਪਤ ਕੀਤੀਆਂ। ਇਸ ਮੌਕੇ ਐਜੂਕੇਸ਼ਨ ਵਿਭਾਗ ਦੇ ਮੁਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 10 ਵਿਦਿਆਰਥਣਾਂ ਨੇ 95 ਪ੍ਰਤੀਸ਼ਤ ਤੋਂ ਉੱਪਰ, 25 ਵਿਦਿਆਰਥਣਾਂ ਨੇ 90 ਪ੍ਰਤੀਸ਼ਤ ਉੱਪਰ ਅਤੇ 05 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ 90 ਪ੍ਰਤੀਸ਼ਤ ਵਿਚਕਾਰ ਅੰਕ ਰਹੇ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਡਾਇਰੈਕਟਰ ਐਡਮਿਨਿਸਟਰੇਸ਼ਨ ਪਰਮਿੰਦਰ ਸਿੰਘ ਸਿੱਧੂ ਅਨੁਸਾਰ ਜਿੱਥੇ ਸੰਸਥਾ ਸਹਿ ਵਿਦਿਅਕ ਗਤੀਵਿਧੀਆਂ ਨੂੰ ਤਰਜੀਹ ਦਿੰਦੀ ਹੈ, ਉੱਥੇ ਹੀ ਇਸ ਸ਼ਾਨਦਾਰ ਨਤੀਜੇ ਨੇ ਇਸ ਗੱਲ ਉੱਪਰ ਮੋਹਰ ਲਗਾ ਦਿੱਤੀ ਹੈ। ਸੰਸਥਾ ਦੇ ਪ੍ਰਿੰਸੀਪਲ ਰਾਜ ਸਿੰਘ ਬਾਘਾ ਨੇ ਕਿਹਾ ਕਿ ਉਹ ਵਿਦਿਆਰਥੀਆਂ ਦੇ ਮਾਪਿਆਂ ਨਾਲ ਕੀਤੇ ਵਾਅਦਿਆਂ ਉੱਪਰ ਖਰੇ ਉੱਤਰੇ ਹਨ।
ਕੈਪਸ਼ਨ =ਬੀਐੱਡ ਵਿਚੋਂ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨਾਲ ਸਟਾਫ।