ਮਾਲਕਾਂ ਨੂੰ ਖਾਲੀ ਪਲਾਟਾਂ ’ਚੋਂ ਕੂੜਾ ਚੁੱਕਣ ਦੀ ਹਦਾਇਤ
05:19 AM Jun 30, 2025 IST
Advertisement
ਪੱਤਰ ਪ੍ਰੇਰਕ
ਜਲੰਧਰ, 29 ਜੂਨ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਭਰ ਦੇ ਪਲਾਟ ਮਾਲਕਾਂ ਨੂੰ 10 ਜੁਲਾਈ 2025 ਤੱਕ ਆਪਣੇ ਖਾਲੀ ਪਲਾਟਾਂ ’ਚੋਂ ਕੂੜਾ ਅਤੇ ਹੋਰ ਰਹਿੰਦ-ਖੂਹੰਦ ਸਾਫ਼ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ ਅਤੇ ਚਿਤਾਵਨੀ ਦਿੱਤੀ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਾ. ਅਗਰਵਾਲ ਨੇ ਕਿਹਾ ਕਿ ਖਾਲੀ ਪਲਾਟਾਂ ਵਿੱਚ ਕੂੜੇ ਦੇ ਢੇਰ ਅਤੇ ਜਮ੍ਹਾ ਮੀਂਹ ਦਾ ਪਾਣੀ ਲੋਕਾਂ ਦੀ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੇ ਹਨ ਕਿਉਂਕਿ ਇਸ ਨਾਲ ਨੁਕਸਾਨਦੇਹ ਬੈਕਟੀਰੀਆ ਅਤੇ ਕੀੜੇ-ਮਕੌੜੇ ਪੈਦਾ ਹੁੰਦੇ ਹਨ, ਜਿਸ ਨਾਲ ਵੱਖ-ਵੱਖ ਬਿਮਾਰੀਆਂ ਫੈਲਣ ਦਾ ਖ਼ਤਰਾ ਹੁੰਦਾ ਹੈ। ਡਾ. ਅਗਰਵਾਲ ਵੱਲੋਂ ਪਲਾਟ ਮਾਲਕਾਂ ’ਤੇ ਜਨਤਕ ਸਿਹਤ ਦੀ ਰੱਖਿਆ ਲਈ ਆਪਣੇ ਪਲਾਟਾਂ ਦੀ ਸਾਫ-ਸਫਾਈ ਯਕੀਨੀ ਬਣਾਉਣ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ।
Advertisement
Advertisement
Advertisement
Advertisement